ਪੰਜਾਬ ਸਰਕਾਰ ਨੇ 9 ਨਿਗਮ ਤੇ 109 ਮਿਉਂਸਪਲ ਕੌਸਲ ਦੀਆਂ ਚੋਣਾਂ ਨੂੰ ਦਿੱਤੀ ਹਰੀ ਝੰਡੀ

By  Jagroop Kaur November 27th 2020 09:55 PM

ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ ਕਰਦੇ ਹੋਏ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀ ਪ੍ਰਕਿਰਿਆ 13 ਫਰਵਰੀ ਤੋਂ ਪਹਿਲਾਂ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Punjab Municipal Corporation Recruitment 2019 । Group C & D 350 Posts

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ,ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਬਰਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਸਮੇਤ ਮੋਗਾ 'ਚ ਕਰਵਾਈਆਂ ਜਾਣਗੀਆਂ।

ਇਸ ਦੇ ਨਾਲ ਹੀ ਮਾਲਪੁਰ ਦੇ ਵਾਰਡ ਨੰਬਰ 1 ਤੇ 11 ਅਤੇ ਮੁਲਾਂਪੁਰ ਦਾਖਾ ਦੇ ਵਾਰਡ ਨੰਬਰ 8 'ਚ ਉਪ ਚੋਣ ਵੀ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।

Related Post