ਪੰਜਾਬ ਸਰਕਾਰ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਲਈ ਅਗਲੀ ਕੈਬਨਿਟ ਦੀ ਮੀਟਿੰਗ ਵਿਚ ਦੇ ਸਕਦੀ ਹੈ ਹਰੀ ਝੰਡੀ

By  Jagroop Kaur June 4th 2021 03:48 PM -- Updated: June 4th 2021 03:52 PM

ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਮੀਦ ਸੀ ਕਿ ਇਸ ਵਾਰ ਕੈਪਟਨ ਸਰਕਾਰ ਉਨ੍ਹਾਂ ਨੂੰ ਤੋਹਫਾ ਜ਼ਰੂਰ ਦੇਵੇਗੀ। ਕੈਬਨਿਟ ਮੀਟਿੰਗ ਵਿੱਚ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਬਾਰੇ ਹਰੀ ਝੰਡੀ ਦਿੱਤੀ ਜਾਵੇਗੀ। ਪਰ ਕੈਬਨਿਟ ਮੀਟਿੰਗ ਵਿੱਚ ਛੇਵੇਂ ਤਨਖਾਹ ਕਮਿਸ਼ਨ ਦਾ ਏਜੰਡਾ ਤੱਕ ਨਹੀਂ ਆਇਆ। ਉਥੇ ਹੀ ਸੂਤਰਾਂ ਮੁਤਾਬਿਕ ਪੰਜਾਬ ਸਰਕਾਰ ਤਨਖਾਹ ਕਮਿਸ਼ਨ ਦੀ ਰਿਪੋਰਟ (ਪਾਰਟ-1) ਨੂੰ ਲਾਗੂ ਕਰਨ ਲਈ ਅਗਲੀ ਕੈਬਨਿਟ ਦੀ ਮੀਟਿੰਗ ਵਿਚ ਹਰਿ ਝੰਡੀ ਦੇ ਸਕਦੀ ਹੈ। ਸੂਤਰਾਂ ਅਨੁਸਾਰ ਅਗਲੀ ਮੰਤਰੀ ਮੰਡਲ ਦੀ ਮੀਟਿੰਗ ਤਕ ਪੈਂਡਿੰਗ ਰਖਿਆ ਹੈ ਤਨਖਾਹ ਕਮਿਸ਼ਨ ਦਾ ਏਜੰਡਾ। Read More : ਜਾਣੋ ਕੋਰੋਨਾ ਦਾ ਜਲਦ ਪਤਾ ਲਗਾਉਣ ਲਈ ਐਕਸਰੇ ਸੇਤੁ ਕਿਵੇਂ ਹੋਵੇਗਾ ਸਹਾਇਕ ਹਾਲਾਂਕਿ ਕਾਂਗਰਸ ਦੇ ਕਲੇਸ਼ ਕਾਰਨ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੇ ਏਜੰਡੇ ਨੂੰ 2 ਜੂਨ ਦੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਕਰ ਦਿੱਤਾ ਸੀ ਮੁਲਤਵੀ। ਪਰ ਜਲਦੀ ਹੀ ਇਸ ਤੇ ਫੈਸਲਾ ਅਗਲੀ ਕੈਬਿਨਟ ਦੀ ਮੀਟਿੰਗ ਵਿਚ ਆਉਣ ਦੇ ਆਸਾਰ ਹਨ। ਰਿਪੋਰਟ ਦਾ ਪਾਰਟ-1 ਤਨਖਾਹ ਕਮਿਸ਼ਨ ਦੇ ਚੇਅਰਮੈਨ ਜੈ ਸਿੰਘ ਗਿੱਲ ਸਰਕਾਰ ਨੂੰ ਪਹਿਲਾਂ ਹੀ ਸੌਂਪ ਚੁੱਕੇ ਹਨ। ਸਰਕਾਰ ਆਪਣੇ ਮੰਤਰੀਆਂ-ਸੰਤਰੀਆਂ ਤੇ ਚਹੇਤਿਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ ਪਰ ਸਰਕਾਰ ਕੱਚੇ ਤੇ ਪੱਕੇ ਮੁਲਾਜ਼ਮਾਂ ਸਮੇਤ ਬੇਰੁਜ਼ਗਾਰਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਕਾਫੀ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ। ਇਸ ਲਈ ਮੁਲਾਜ਼ਮਾਂ ਵਿੱਚ ਕਾਫੀ ਰੋਸ ਹੈ। ਮਲਾਜ਼ਮਾਂ ਨੂੰ ਉਮੀਦ ਸੀ ਕਿ ਚੋਣ ਵਰ੍ਹਾ ਹੋਣ ਕਰਕੇ ਸਰਕਾਰ ਜਲਦੀ ਹੀ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰ ਦੇਵੇਗੀ ਪਰ ਇਹ ਅਜੇ ਵੀ ਲਟਕਦਾ ਜਾ ਰਿਹਾ ਹੈ।

Related Post