ਪੰਜਾਬ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਗਿਣਤੀ ਹੋਈ ਸ਼ੁਰੂ , ਵੋਟਿੰਗ ਕੇਂਦਰਾਂ ਅੱਗੇ ਲੱਗਾ ਮੇਲਾ

By  Shanker Badra May 23rd 2019 08:02 AM

ਪੰਜਾਬ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਗਿਣਤੀ ਹੋਈ ਸ਼ੁਰੂ , ਵੋਟਿੰਗ ਕੇਂਦਰਾਂ ਅੱਗੇ ਲੱਗਾ ਮੇਲਾ:ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਪੂਰਾ ਦੇਸ਼ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ।ਦੇਸ਼ ਭਰ 'ਚ 11 ਅਪ੍ਰੈਲ ਤੋਂ ਸ਼ੁਰੂ ਹੋਈਆਂ ਲੋਕ ਸਭਾ ਚੋਣਾਂ ਬੀਤੀ 19 ਮਈ ਨੂੰ ਮੁਕੰਮਲ ਹੋ ਗਈਆਂ ਸਨ ਪਰ ਉਨ੍ਹਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ।ਇਸ ਨੂੰ ਲੈ ਕੇ ਵੀਰਵਾਰ 23 ਮਈ ਦਾ ਦਿਨ ਪੰਜਾਬ ਅਤੇ ਦੇਸ਼ ਦੀ ਸਿਆਸਤ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।ਜਿਸ ਕਰਕੇ ਪੰਜਾਬ ਦੇ 278 ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਅੱਜ ਖੁੱਲ੍ਹਣ ਜਾ ਰਿਹਾ ਹੈ।ਜਿਸ ਦੇ ਲਈ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਸ਼ਾਮ ਤੱਕ ਸਾਰੀਆਂ ਸੀਟਾਂ ਦਾ ਐਲਾਨ ਹੋ ਜਾਵੇਗਾ।

 The results of the Lok Sabha elections in Punjab Counting started ਪੰਜਾਬ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਗਿਣਤੀ ਹੋਈ ਸ਼ੁਰੂ , ਵੋਟਿੰਗ ਕੇਂਦਰਾਂ ਅੱਗੇ ਲੱਗਾ ਮੇਲਾ

ਪੰਜਾਬ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੋਟਿੰਗ ਕੇਂਦਰਾਂ ਅੱਗੇ ਲੋਕ ਵੱਡੀ ਗਿਣਤੀ ਵਿੱਚ ਪਹੁੰਚ ਚੁੱਕੇ ਹਨ।ਇਸ ਦੇ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਕਿ ਆਖ਼ਿਰਕਾਰ ਕਿਸ ਉਮੀਦਵਾਰ ਦਾ ਪੱਲੜਾ ਭਾਰੀ ਹੋਵੇਗਾ।ਇਸ ਨੂੰ ਲੈ ਕੇ ਵੱਖ -ਵੱਖ ਪਾਰਟੀਆਂ ਦੇ ਆਗੂਆਂ ਨੇ ਵੀ ਵੋਟਿੰਗ ਕੇਂਦਰਾਂ ਅੱਗੇ ਡੇਰੇ ਲਾਏ ਹੋਏ ਹਨ।ਇਸ ਨੂੰ ਦੇਖ ਕੇ ਲੱਗਦਾ ਹੈ ਕਿ ਪੰਜਾਬ ਦੇ ਲੋਕ ਸਿਆਸਤ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ।

The results of the Lok Sabha elections in Punjab Counting started ਪੰਜਾਬ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਗਿਣਤੀ ਹੋਈ ਸ਼ੁਰੂ , ਵੋਟਿੰਗ ਕੇਂਦਰਾਂ ਅੱਗੇ ਲੱਗਾ ਮੇਲਾ

ਦੱਸ ਦੇਈਏ ਕਿ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਰਿਜ਼ਰਵ), ਹੁਸ਼ਿਆਰਪੁਰ (ਰਿਜ਼ਰਵ), ਸ੍ਰੀ ਅਨੰਦਪੁਰ ਸਾਹਿਬ, ਲੁਧਿਆਣਾ, ਫ਼ਤਿਹਗੜ ਸਾਹਿਬ (ਰਿਜ਼ਰਵ), ਫ਼ਰੀਦਕੋਟ (ਰਿਜ਼ਰਵ), ਫਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ ਤੇ ਚੰਡੀਗੜ ਦੀ ਇੱਕ ਲੋਕ ਸਭਾ ਸੀਟ 'ਤੇ 19 ਮਈ ਨੂੰ ਵੋਟਾਂ ਪਈਆਂ ਸਨ।ਇਨ੍ਹਾਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ ਵਿਚ ਹਨ ,ਜਿਨ੍ਹਾਂ ਵਿੱਚ 254 ਮਰਦ ਅਤੇ 24 ਮਹਿਲਾਵਾਂ ਹਨ।

The results of the Lok Sabha elections in Punjab Counting started ਪੰਜਾਬ 'ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਗਿਣਤੀ ਹੋਈ ਸ਼ੁਰੂ , ਵੋਟਿੰਗ ਕੇਂਦਰਾਂ ਅੱਗੇ ਲੱਗਾ ਮੇਲਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫਿਰ ਆਵੇਗੀ ਮੋਦੀ ਸਰਕਾਰ ਜਾਂ ਹੋਵੇਗੀ ਸੱਤਾ ਤਬਦੀਲ, ਫੈਸਲਾ ਅੱਜ , ਜਾਨਣ ਲਈ ਵੇਖਦੇ ਰਹੋ PTC News

ਪੰਜਾਬ ਦੀਆਂ 13 ਸੀਟਾਂ 'ਚ ਗੁਰਦਾਸਪਰ ਤੋਂ ਕਾਂਗਰਸ ਦੇ ਸੁਨੀਲ ਜਾਖੜ ਅਤੇ ਅਕਾਲੀ-ਭਾਜਪਾ ਗਠਜੋੜ ਦੇ ਸਨੀ ਦਿਓਲ ਦੇ ਵਿੱਚਕਾਰ ਮੁਕਾਬਲਾ ਹੈ।ਇਸ ਤੋਂ ਇਲਾਵਾ ਪੰਜਾਬ ਦੀਆਂ 2 ਹੋਰ ਹਾਟ ਸੀਟਾਂ 'ਚ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜਦਕਿ ਬਠਿੰਡਾ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਚਕਾਰ ਸਖ਼ਤ ਮੁਕਾਬਲਾ ਹੈ।ਦੱਸ ਦੇਈਏ ਕਿ ਕਾਂਗਰਸ ਦੇ 13, ਅਕਾਲੀ ਦਲ ਦੇ 10, ਭਾਜਪਾ ਦੇ 3, ਪੀਡੀਏ ਤੇ 'ਆਪ' ਦੇ 13-13 ਉਮੀਦਵਾਰ ਚੋਣ ਮੈਦਾਨ ਵਿਚ ਹਨ।ਇਸ ਤੋਂ ਇਲਾਵਾ ਕਈ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿਚ ਹਨ।

-PTCNews

Related Post