MSP ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ 'ਚ ਕੀਤਾ ਜਾਵੇਗਾ ਚੱਕਾ ਜਾਮ

By  Pardeep Singh July 11th 2022 05:50 PM

ਚੰਡੀਗੜ੍ਹ; ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਲੁਧਿਆਣਾ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ  ਅਤੇ ਕਈ ਹੋਰ ਵੱਡੇ ਆਗੂ ਮੀਟਿੰਗ ਵਿੱਚ ਸ਼ਾਮਿਲ ਹੋਏ ਹਨ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ।  31 ਜੁਲਾਈ ਨੂੰ ਕਿਸਾਨ ਮੋਰਚੇ ਵੱਲੋਂ ਐਮਐਸਪੀ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਥਾਵਾਂ ਉੱਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਪੂਰੇ ਦੇਸ਼ ਭਰ ਵਿੱਚ ਚੱਕ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ 18 ਤੋਂ 30 ਜੁਲਾਈ ਤੱਕ ਪੂਰੇ ਪੰਜਾਬ ਭਰ ਦੇ ਵਿੱਚ ਕਨਵੈਨਸ਼ਨਾਂ ਚਲਾਈਆਂ ਜਾਣਗੀਆਂ।

ਮੀਟਿੰਗ ਵਿੱਚ ਇਕ ਇਹ ਵੀ ਫੈਸਲਾ ਲਿਆ ਗਿਆ ਹੈ ਕਿ  18 , 19 ਅਤੇ 20 ਅਗਸਤ ਨੂੰ ਭਾਰੀ ਗਿਣਤੀ ਦੇ ਵਿਚ ਜਿੰਨੇ ਵੀ ਕਿਸਾਨ ਜਥੇਬੰਦੀਆਂ ਦੇ ਆਗੂ ਨੇ ਲਖੀਮਪੁਰ ਖੀਰੀ ਵਿੱਚ 75 ਘੰਟੇ ਦੇ ਲਈ ਧਰਨਾ ਲਾਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਗੰਨੇ ਦੀ ਬਕਾਇਆ ਰਾਸ਼ੀ ਨੂੰ ਵੀ ਲੈ ਕੇ ਕਿਸਾਨ ਜਥੇਬੰਦੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਦੇ ਵਿੱਚ ਵੱਡੇ  ਹੋ ਸਕਦਾ ਹੈ।

Related Post