ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਗੋਲ਼ੀ ਮਾਰ ਕੇ ਦਿੱਤੀ ਜਾਨ

By  Ravinder Singh July 30th 2022 08:08 AM -- Updated: July 30th 2022 10:25 AM

ਲੁਧਿਆਣਾ : ਲੁਧਿਆਣਾ ਸਥਿਤ ਇਕ ਨਿੱਜੀ ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਗਈ ਆਤਮਹੱਤਿਆ ਕਰਨ ਲਈ। ਇਸ ਨਾਲ ਬੈਂਕ ਵਿੱਚ ਭੱਜ ਦੌੜ ਮਚ ਗਈ। ਸੁਰੱਖਿਆ ਮੁਲਾਜ਼ਮ ਨੇ ਇਹ ਖੌਫਨਾਮ ਕਦਮ ਬੈਂਕ ਦੇ ਬਾਥਰੂਮ 'ਚ ਜਾ ਕੇ ਚੁੱਕਿਆ।

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਭਾਈਵਾਲਾ ਚੌਕ ਨਜ਼ਦੀਕ ਸਥਿਤ ਇਕ ਨਿੱਜੀ ਬੈਂਕ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗਾਰਡ ਨੇ ਦੋ ਕੁ ਮਹੀਨੇ ਪਹਿਲਾਂ ਹੀ ਇਥੇ ਨੌਕਰੀ ਸ਼ੁਰੂ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਗਾਰਡ ਕਿਸੇ ਪਰੇਸ਼ਾਨੀ ਵਿਚੋਂ ਲੰਘ ਰਿਹਾ ਹੈ ਜਿਸ ਕਾਰਨ ਉਸ ਨੇ ਇਹ ਕਦਮ ਪੁੱਟ ਲਿਆ।

ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਗੋਲ਼ੀ ਮਾਰ ਕੇ ਦਿੱਤੀ ਜਾਨਜਦੋਂ ਬੈਂਕ ਮੁਲਾਜ਼ਮਾਂ ਨੇ ਫ਼ੋਨ ਕੀਤਾ ਤਾਂ ਬੈਂਕ ਦੇ ਇੱਕ ਕਰਮਚਾਰੀ ਨੇ ਵਾਸ਼ਰੂਮ ਵਿੱਚੋਂ ਫੋਨ ਦੀ ਘੰਟੀ ਵੱਜਣ ਦੀ ਆਵਾਜ਼ ਸੁਣੀ। ਕਰਮਚਾਰੀਆਂ ਨੇ ਵਾਸ਼ਰੂਮ ਦਾ ਦਰਵਾਜ਼ਾ ਖੜਕਾਇਆ ਪਰ ਜਦੋਂ ਅੰਦਰੋਂ ਕੋਈ ਆਵਾਜ਼ ਨਾ ਆਈ ਅਤੇ ਦਰਵਾਜ਼ੇ ਦੇ ਹੇਠਾਂ ਖੂਨ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਫੋਨ ਕੀਤਾ।ਇਸ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਅਤੇ ਏਸੀਪੀ ਹਰੀਸ਼ ਬਹਿਲ ਮੌਕੇ ’ਤੇ ਪਹੁੰਚ ਗਏ। ਹਰੀਸ਼ ਬਹਿਲ ਨੇ ਦੱਸਿਆ ਕਿ ਭੁਪਿੰਦਰ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਗੋਲ਼ੀ ਮਾਰ ਕੇ ਦਿੱਤੀ ਜਾਨਮੌਕੇ ਉਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੋਟਕ ਮਹਿੰਦਰਾ ਬੈਂਕ ਵਿੱਚ ਤਾਇਨਾਤ ਭੁਪਿੰਦਰ ਸਿੰਘ ਨਾਮ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਨੇ ਬਾਥਰੂਮ ਵਿੱਚ ਜਾ ਕੇ ਆਪਣੇ ਆਪ ਨੂੰ ਗੋਲੀ ਮਾਰੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਇਸ ਸਬੰਧੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ੍ਰੀ ਗੰਗਾਨਗਰ : ਕਾਰੋਬਾਰੀ ਤੋਂ ਫਿਰੌਤੀ ਲੈਣ ਆਏ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗੇ ਪੁਲਿਸ ਨੇ ਦਬੋਚੇ

Related Post