ਕਿਸਾਨ ਆਗੂ ਦੇ ਪੁੱਤਰ ਦੀ ਮੌਤ ਨੇ ਝੰਜੋੜਿਆ ਪਰਿਵਾਰ, ਆਖਰੀ ਦਰਸ਼ਨਾਂ ਨੂੰ ਤਰਸੇ ਮਾਪੇ

By  Jagroop Kaur April 12th 2021 01:27 PM

ਵਿਦੇਸ਼ ਰੋਜ਼ੀ ਰੋਟੀ ਕਮਾਉਣ ਗਏ ਕਿਸਾਨ ਪਰਿਵਾਰ ਦੇ ਜਵਾਨ ਪੁੱਤ ਦੀ ਕੈਲੀਫੋਰਨੀਆ 'ਚ ਇੱਕ ਸੜਕ ਹਾਦਸੇ 'ਚ ਮੌਤ, ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭੇਟ ਪਤਨ ਵਿੱਚ ਸੋਗ ਦੀ ਲਹਿਰ ਹੈ।Read More : ਸਾਬਕਾ ਅਕਾਲੀ ਲੀਡਰ ਦਾ ਹੋਇਆ ਦੇਹਾਂਤ , ਰਾਜਨੀਤਿਕ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਉਥੇ ਹੀ ਪਰਿਵਾਰ ਕਾ ਕਹਿਣਾ ਹੈ ਕਿ ਜੋ ਸੁਪਨੇ ਸੰਜੋਏ ਸਨ ਸਭ ਖਤਮ ਹੋ ਗਏ ਹਨ। ਹੁਣ ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਅਪੀਲ ਕਰ ਰਹੇ ਹਨ ਕਿ ਮ੍ਰਿਤਕ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਦੇਹ ਭਾਰਤ ਲਿਆਂਦੀ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ।Farmers block KMP Expressway: Samyukta Kisan Morcha announced further strategy to intensify protest against three farm laws.

READ MORE : New coronavirus restrictions in Delhi will be announced soon: Arvind Kejriwal

ਗੁਰਦਾਸਪੁਰ ਦੇ ਪਿੰਡ ਭੇਟ ਪਤਨ ਦੇ ਰਹਿਣ ਵਾਲਾ ਨੌਜਵਾਨ ਅਮ੍ਰਿਤਪਾਲ ਸਿੰਘ ਪਿਛਲੇ 7 ਸਾਲਾਂ ਤੋਂ ਅਮਰੀਕਾ 'ਚ ਰਹਿ ਰਿਹਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਸਕੱਤਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਹਨਾਂ ਨੂੰ ਕੈਲੀਫੋਰਨੀਆ ਅਮਰੀਕਾ ਤੋਂ ਫੋਨ ਆਇਆ ਕਿ ਉਹਨਾਂ ਦੇ ਪੁੱਤ ਦਾ ਉਥੇ ਭਿਆਨਕ ਸੜਕ ਹਾਦਸਾ ਹੋਇਆ ਹੈ ਅਤੇ ਜਦ ਉਹਨਾਂ ਅਮਰੀਕਾ ਰਹਿੰਦ ਆਪਣੇ ਰਿਸ਼ਤੇਦਾਰਾਂ ਨੂੰ ਉਥੇ ਪੁੱਛ ਪੜਤਾਲ ਕੀਤੀ ਤਾਂ ਉਹਨਾਂ ਦੱਸਿਆ ਕਿ ਸੜਕ ਹਾਦਸੇ 'ਚ ਅਮ੍ਰਿਤਪਾਲ ਦੀ ਮੌਤ ਹੋ ਗਈ ਹੈ। ਪਿਤਾ ਸਕੱਤਰ ਸਿੰਘ ਨੇ ਦੱਸਿਆ ਕਿ ਇਥੇ ਪੰਜਾਬ 'ਚ ਕੋਈ ਰੁਜ਼ਗਾਰ ਨਾ ਹੋਣ ਅਤੇ ਚੰਗੇ ਭਵਿਖ ਲਈ ਜ਼ਮੀਨ ਗਹਿਣੇ ਰੱਖਕੇ ਪੁੱਤ ਨੂੰ ਵਿਦੇਸ਼ ਭੇਜਿਆ ਸੀ। ਮਗਰ ਇਹ ਨਹੀਂ ਪਤਾ ਸੀ ਕਿ ਅੱਜ ਇਹ ਵੀ ਦਿਨ ਸਾਮਣੇ ਆਵੇਗਾ।

ਅਮ੍ਰਿਤਪਾਲ ਸਿੰਘ ਦੀ ਮੌਤ ਦੇ ਸੁਨੇਹਾ ਨੂੰ ਲੈਕੇ ਇਲਾਕੇ ਭਰ 'ਚ ਸੋਗ ਦੀ ਲਹਿਰ ਹੈ ਅਤੇ ਉਥੇ ਹੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਨੇ ਕਿਹਾ ਕਿ ਸਕੱਤਰ ਸਿੰਘ ਉਹਨਾਂ ਦੀ ਕਿਸਾਨ ਜਥੇਬੰਦੀ ਦੇ ਜਿਲਾ ਆਗੂ ਹਨ ਅਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਇਸ ਦੁੱਖ ਦੀ ਘੜੀ 'ਚ ਪਰਿਵਾਰ ਦੇ ਨਾਲ ਹੈ।

Related Post