Sun, Dec 14, 2025
Whatsapp

ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਕੀਤੀ ਛੇੜਛਾੜ, VIDEO ਹੋਈ ਵਾਇਰਲ

ਕੈਨੇਡਾ ਦੇ ਬਰੈਂਪਟਨ ਸੂਬੇ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Reported by:  PTC News Desk  Edited by:  Amritpal Singh -- September 28th 2024 02:42 PM
ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਕੀਤੀ ਛੇੜਛਾੜ, VIDEO ਹੋਈ ਵਾਇਰਲ

ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਕੀਤੀ ਛੇੜਛਾੜ, VIDEO ਹੋਈ ਵਾਇਰਲ

Maharaja Ranjit Singh: ਕੈਨੇਡਾ ਦੇ ਬਰੈਂਪਟਨ ਸੂਬੇ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ।

ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਕਾਫੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਕੈਨੇਡੀਅਨ ਪੱਤਰਕਾਰ ਨੇ ਸ਼ੇਅਰ ਕੀਤੀ ਹੈ। ਪੱਤਰਕਾਰ ਨੇ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਨੂੰ ਜੇਹਾਦੀ ਕਹਿ ਕੇ ਸੰਬੋਧਨ ਕੀਤਾ ਹੈ।


ਵਾਇਰਲ ਹੋ ਰਿਹਾ ਵੀਡੀਓ ਕਰੀਬ 37 ਸੈਕਿੰਡ ਦਾ ਹੈ। ਜਿਸ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਸਵਾਰ ਦੋ ਨੌਜਵਾਨ ਆਪਣੇ ਘੋੜੇ 'ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ | ਦੋਵਾਂ ਨੌਜਵਾਨਾਂ ਨੇ ਮੂੰਹ ਢਕੇ ਹੋਏ ਸਨ ਅਤੇ ਹੇਠਾਂ ਕਈ ਲੋਕ ਖੜ੍ਹੇ ਸਨ। ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ 'ਤੇ ਇਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਗਿਆ।

ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹੁਣ ਕੈਨੇਡੀਅਨ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਮਹਾਰਾਜਾ ਰਣਜੀਤ ਸਿੰਘ ਕੌਣ ਸੀ

ਮਹਾਰਾਜਾ ਰਣਜੀਤ ਸਿੰਘ ਭਾਰਤੀ ਅਤੇ ਸਿੱਖ ਇਤਿਹਾਸ ਦਾ ਮਹਾਨ ਚਿਹਰਾ ਹੈ। ਮਹਾਰਾਜਾ ਰਣਜੀਤ ਸਿੰਘ ਦਾ ਜਨਮ 13 ਨਵੰਬਰ 1780 ਨੂੰ ਗੁਜਰਾਂਵਾਲਾ, ਪੰਜਾਬ (ਹੁਣ ਪਾਕਿਸਤਾਨ) ਵਿੱਚ ਹੋਇਆ ਸੀ। ਜਦੋਂ ਮਹਾਰਾਜਾ ਰਣਜੀਤ ਸਿੰਘ ਮਹਿਜ਼ 10 ਸਾਲ ਦੇ ਸਨ ਤਾਂ ਉਨ੍ਹਾਂ ਨੇ ਆਪਣੀ ਪਹਿਲੀ ਜੰਗ ਲੜੀ ਸੀ। ਸਿਰਫ 12 ਸਾਲ ਦੀ ਉਮਰ ਵਿੱਚ, ਉਨ੍ਹਾਂ ਨੇ ਗੱਦੀ ਸੰਭਾਲੀ ਅਤੇ 18 ਸਾਲ ਦੀ ਉਮਰ ਵਿੱਚ ਲਾਹੌਰ ਨੂੰ ਜਿੱਤ ਲਿਆ। ਆਪਣੇ 40 ਸਾਲਾਂ ਦੇ ਰਾਜ ਦੌਰਾਨ ਉਸ ਨੇ ਅੰਗਰੇਜ਼ਾਂ ਨੂੰ ਆਪਣੇ ਸਾਮਰਾਜ ਦੇ ਆਲੇ-ਦੁਆਲੇ ਵੀ ਭਟਕਣ ਨਹੀਂ ਦਿੱਤਾ।

ਮਹਾਰਾਜਾ ਰਣਜੀਤ ਸਿੰਘ ਸਿਰਫ਼ 12 ਸਾਲ ਦੇ ਸਨ ਜਦੋਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ। ਖੇਡਣ ਦੀ ਉਮਰ ਵਿਚ ਹੀ ਗੱਦੀ ਦੀਆਂ ਜ਼ਿੰਮੇਵਾਰੀਆਂ ਉਸ ਦੇ ਮੋਢਿਆਂ 'ਤੇ ਆ ਗਈਆਂ। ਪਰ ਉਸਦੀ ਤਾਜਪੋਸ਼ੀ ਉਦੋਂ ਹੋਈ ਜਦੋਂ ਉਹ 20 ਸਾਲ ਦਾ ਹੋਇਆ। 12 ਅਪ੍ਰੈਲ 1801 ਨੂੰ ਰਣਜੀਤ ਸਿੰਘ ਨੂੰ ਪੰਜਾਬ ਦਾ ਮਹਾਰਾਜਾ ਬਣਾਇਆ ਗਿਆ।

ਆਪਣੀ ਤਾਜਪੋਸ਼ੀ ਤੋਂ ਬਾਅਦ, 1802 ਵਿਚ ਉਨ੍ਹਾਂ ਨੇ ਅੰਮ੍ਰਿਤਸਰ ਨੂੰ ਆਪਣੇ ਸਾਮਰਾਜ ਵਿਚ ਸ਼ਾਮਲ ਕਰ ਲਿਆ ਅਤੇ 1807 ਵਿਚ ਅਫਗਾਨ ਸ਼ਾਸਕ ਕੁਤੁਬੁੱਦੀਨ ਨੂੰ ਹਰਾ ਕੇ ਕਸੂਰ 'ਤੇ ਵੀ ਕਬਜ਼ਾ ਕਰ ਲਿਆ। ਉਨ੍ਹਾਂ ਨੇ 1818 ਵਿੱਚ ਮੁਲਤਾਨ ਅਤੇ 1819 ਵਿੱਚ ਕਸ਼ਮੀਰ ਉੱਤੇ ਵੀ ਕਬਜ਼ਾ ਕਰ ਲਿਆ। ਹਾਲਾਂਕਿ, ਮਹਾਰਾਜਾ ਰਣਜੀਤ ਸਿੰਘ ਦੀ ਮੌਤ 27 ਜੂਨ, 1839 ਨੂੰ ਹੋ ਗਈ ਸੀ।

- PTC NEWS

Top News view more...

Latest News view more...

PTC NETWORK
PTC NETWORK