ਪੰਜਾਬ ਸਰਕਾਰ ਦੇ ਭਰੋਸੇ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ

By  Pardeep Singh June 8th 2022 06:37 PM

ਚੰਡੀਗੜ੍ਹ: ਪੰਜਾਬ  ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਬਾਰੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ।

ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਐਨ.ਓ.ਸੀ. ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਦੌਰਾਨ ਕੋਈ ਦਿੱਕਤ ਨਾ ਆਵੇ।  ਮਾਲ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ ‘ਤੇ ਪਰਤਣਗੇ।

ਇਹ ਵੀ ਪੜ੍ਹੋ:PSPCL ਝੋਨੇ ਲਵਾਈ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ

4feet-1.jpg">

-PTC News

Related Post