MSP 'ਤੇ ਕਾਨੂੰਨ ਬਣਾਉਣ ਤੱਕ ਜੰਗ ਜਾਰੀ ਰਹੇਗੀ: ਰਾਕੇਸ਼ ਟਿਕੈਤ

By  Jasmeet Singh January 29th 2022 03:00 PM -- Updated: January 29th 2022 03:39 PM

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਸ਼ਨੀਵਾਰ ਨੂੰ ਕਿਹਾ ਕਿ ਕਿਸਾਨਾਂ ਦੀਆਂ ਉਪਜਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਲਈ ਜੰਗ ਜਾਰੀ ਰਹੇਗੀ। ਇਹ ਵੀ ਪੜ੍ਹੋ: ਅਸਤੀਫ਼ੇ ਮਗਰੋਂ ਕੰਗ ਦਾ ਪੁਰਾਣੇ ਮਿੱਤਰ ਚੰਨੀ 'ਤੇ ਵੱਡਾ ਸ਼ਬਦੀ ਹਮਲਾ ਟਿਕੈਤ ਨੇ ਇੱਕ ਟਵੀਟ ਵਿੱਚ ਕਿਹਾ ਕਿ "ਕਿਸਾਨਾਂ ਦੇ ਪਰਿਵਾਰਾਂ ਨੇ ਅੰਦੋਲਨ ਵਿੱਚ ਆਪਣੇ 700 ਤੋਂ ਵੱਧ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਕਿਸਾਨ ਪਿਛਲੇ ਸਾਲ ਦੇ ਇਨ੍ਹਾਂ ਦਿਨਾਂ ਨੂੰ ਕਦੇ ਨਹੀਂ ਭੁੱਲਣਗੇ।" ਉਨ੍ਹਾਂ ਅੱਗੇ ਲਿਖਿਆ "ਐਮਐਸਪੀ ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹੈ ਅਤੇ ਕਿਸਾਨ ਖੇਤੀ ਦੇ ਭਵਿੱਖ ਨੂੰ ਬਚਾਉਣ ਲਈ ਐਮਐਸਪੀ ਗਾਰੰਟੀ ਕਾਨੂੰਨ ਚਾਹੁੰਦੇ ਹਨ! ਜੰਗ ਜਾਰੀ ਹੈ, ਜੰਗ ਜਾਰੀ ਰਹੇਗੀ।"

ਪਿਛਲੇ ਸਾਲ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਕੇਂਦਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਜ਼ਰੂਰੀ ਬਿੱਲ ਲਿਆਏਗਾ। ਲੋਕ ਸਭਾ ਅਤੇ ਰਾਜ ਸਭਾ ਦੋਵਾਂ ਨੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਪਾਸ ਕਰ ਦਿੱਤਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਵਾਲੇ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ, ਜਾਣੋ ਕੀ ਕਿਹਾ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਲਈ ਨਵੇਂ ਢਾਂਚੇ 'ਤੇ ਕੰਮ ਕਰਨ ਲਈ ਇਕ ਕਮੇਟੀ ਦਾ ਗਠਨ ਕਰੇਗੀ। - PTC News

Related Post