ਪੰਜਾਬ ਦੇ ਇਨਕਲਾਬ ਨੂੰ ਪੂਰੀ ਦੁਨੀਆ ਵੇਖ ਰਹੀ:ਕੇਜਰੀਵਾਲ

By  Pardeep Singh March 13th 2022 04:02 PM -- Updated: March 13th 2022 04:21 PM

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤਾ ਗਿਆ। ਰੋਡ ਸ਼ੋਅ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਰਾਮ ਤੀਰਥ ਵਿੱਚ ਨਤਮਸਤਕ ਹੋਏ। ਜਲ੍ਹਿਆਵਾਲੇ ਬਾਗ ਵਿੱਚ  ਸ਼ਹੀਦਾ ਨੂੰ ਨਮਨ ਹੋਏ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਰਵਿੰਦਰ ਕੇਜਰੀਵਾਲ ਨੇ ਲੋਕਾਂ ਦਾ ਧੰਨਵਾਦ ਕੀਤਾ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸ਼ਹੀਦਾ ਨੂੰ ਨਮਨ ਕਰਦੇ ਹਾ ਅਤੇ ਕਿਹਾ ਹੈ ਕਿ ਪੰਜਾਬ ਵਾਸੀਆ ਨੇ ਕਮਾਲ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਇਨਕਲਾਬ ਪੰਜਾਬ ਦੇ ਲੋਕ ਹੀ ਕਰ ਸਕਦੇ ਹਨ। ਉਨ੍ਹਾਂਨੇ ਕਿਹਾ ਹੈ ਕਿ ਤੁਸੀ ਝਾੜੂ ਚਲਾ ਦਿੱਤਾ।

ਬਹੁਤ ਸਾਲਾ ਬਾਅਦ ਇਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡਾ ਕੋਈ ਵਿਧਾਇਕ ਵੀ ਕੁਝ ਹੇਰਾਫੇਰੀ ਕਰਾਂਗੇ ਅਤੇ ਉਸ ਨੂੰ ਅੰਦਰ ਕਰ ਦੇਵਾਗਾ।

ਉਨ੍ਹਾਂ ਨੇ ਕਿਹਾ ਹੈ ਕਿ ਤੁਹਾਡਾ ਰੁਪਇਆ ਤੁਹਾਡੇ ਉੱਤੇ ਲਗਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆ ਗਾਰੰਟੀਆ ਪੂਰੀਆ ਕੀਤੀਆ ਜਾਣਗੀਆ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਹਰ ਵਿਅਕਤੀ ਮੁੱਖ ਮੰਤਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 16 ਨੂੰ ਸਾਰੇ ਲੋਕ ਖਟਕੜ ਕਲਾ ਵਿਖੇ ਪਹੁੰਚੋ।

ਭਗਵੰਤ ਮਾਨ ਨੇ ਸੰਬੋਧਨ ਕਰਕੇ ਲੋਕਾਂ ਦਾ ਧੰਨਵਾਦ ਕੀਤਾ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਇਹ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦੇ ਹਰ ਵਾਅਦੇ ਕੀਤੇ ਜਾਣਗੇ।

ਇਹ ਵੀ ਪੜ੍ਹੋ:Live updates: ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਹੋਇਆ ਸ਼ੁਰੂ

-PTC News

Related Post