ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਛੱਪੜ ਕੰਢਿਓਂ ਮਿਲੀ ਲਾਸ਼

By  Ravinder Singh October 26th 2022 12:20 PM -- Updated: October 26th 2022 12:25 PM

ਬਠਿੰਡਾ : ਪੰਜਾਬ ਵਿਚ ਨਸ਼ੇ ਦੇ ਦੈਂਤ ਕਾਰਨ ਜਾਨਾਂ ਜਾਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਵਿਚ ਵਗਦੇ ਨਸ਼ਿਆਂ ਦੇ ਛੇਵੇਂ ਦਰਿਆ ਕਾਰਨ ਹਰ ਰੋਜ਼ ਹੀ ਘਰਾਂ ਵਿਚ ਸੱਥਰ ਵਿਛ ਰਹੇ ਹਨ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਦੇ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਛੱਪੜ ਕੰਢਿਓਂ ਮਿਲੀ ਲਾਸ਼ਨੌਜਵਾਨ ਦੀ ਲਾਸ਼ ਅੱਜ ਪਿੰਡ ਦੇ ਛੱਪੜ ਦੇ ਕੰਢਿਓਂ ਜਿਥੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਮੌਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਉਥੇ ਪਿੰਡ ਵਾਸੀਆਂ ਨੇ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਣ ਦੇ ਜੋਸ਼ ਲਗਾਏ। ਪਿੰਡ ਮਲਕਾਣਾ ਦਾ ਨੌਜਵਾਨ ਮਹਿਕਦੀਪ ਸਿੰਘ ਜੋ ਕਿ ਨਸ਼ੇ ਦਾ ਆਦੀ ਸੀ ਤੇ ਨਸ਼ੇ ਦੀ ਓਵਰਡੋਜ਼ ਨਾਲ ਉਸ ਦੀ ਮੌਤ ਹੋ ਗਈ। ਨੌਜਵਾਨ ਬੀਤੀ ਰਾਤ ਆਪਣੇ ਘਰ ਵੀ ਨਹੀਂ ਪੁੱਜਿਆ ਸੀ ਅਤੇ ਅੱਜ ਸਵੇਰੇ ਨੌਜਵਾਨ ਦੀ ਲਾਸ਼ ਪਿੰਡ ਮਲਕਾਣਾ ਦੇ ਛੱਪੜ ਵਿਚੋਂ ਮਿਲੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਮਹਿਕਦੀਪ ਨੂੰ ਕਈ ਵਾਰ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਸਾਥੀ ਫਿਰ ਨਾਲ ਲੈ ਜਾਂਦੇ ਅਤੇ ਨਸ਼ਾ ਕਰਵਾਉਂਦੇ ਸਨ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ : ਦੀਵਾਲੀ ਵਾਲੀ ਰਾਤ ਬੱਸ 'ਚ ਦੀਵਾ ਜਗਾ ਕੇ ਸੁੱਤੇ ਸਨ ਡਰਾਈਵਰ ਤੇ ਕੰਡਕਟਰ, ਦੋਵੇਂ ਜ਼ਿੰਦਾ ਸੜ ਕੇ ਮਰੇ ਉਧਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਦਾ ਹੈ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਿੰਡ ਵਿੱਚ 15 ਤੋਂ ਵੱਧ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਪਿੰਡ ਵਾਸੀਆਂ ਮੁਤਾਬਕ ਇਸ ਪਿੰਡ 'ਚ ਆਸ-ਪਾਸ ਦੇ ਪਿੰਡਾਂ 'ਚੋਂ ਵੱਡੀ ਗਿਣਤੀ ਵਿਚ ਨੌਜਵਾਨ ਚਿੱਟੇ ਦਾ ਨਸ਼ਾ ਕਰਨ ਲਈ ਆਉਂਦੇ ਹਨ ਤੇ ਇਥੇ ਘਰ-ਘਰ ਨਸ਼ਾ ਵਿਕ ਰਿਹਾ ਹੈ। ਉਧਰ ਰਾਮਾਂ ਮੰਡੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿੰਡ 'ਚ ਨਸ਼ਾ ਵਿਕਣ ਦੀ ਕੋਈ ਵੀ ਸ਼ਿਕਾਇਤ ਕਿਸੇ ਵੱਲੋਂ ਨਹੀਂ ਕੀਤੀ ਗਈ ਹੈ। ਰਿਪੋਰਟ-ਮਨੀਸ਼ ਕੁਮਾਰ -PTC News  

Related Post