ਜੰਮੂ ‘ਚ ਹਿੰਸਾ ਦੀਆਂ ਘਟਨਾਵਾਂ 'ਚ ਆਈ ਕਮੀ: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ

By  Pardeep Singh September 28th 2022 02:27 PM

ਜੰਮੂ-ਕਸ਼ਮੀਰ: ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਜੰਮੂ ਵਿੱਚ ਹਿੰਸਾ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਜੰਮੂ ਦੇ ਨਗਰੋਟਾ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲੈਫਟੀਨੈਂਟ ਜਨਰਲ ਮਨਜਿੰਦਰ ਸਿੰਘ ਨੇ ਕਿਹਾ ਕਿ ਅੱਤਵਾਦ ਦੇ ਖਿਲਾਫ਼ ਸਥਾਨਕ ਲੋਕਾਂ ਦਾ ਕਾਫੀ ਸਮਰਥਨ ਹੈ।  ਜੰਮੂ 'ਚ ਹਿੰਸਾ ਦੀਆਂ ਘਟਨਾਵਾਂ ਬਹੁਤ ਘੱਟ ਗਈਆ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਦੀ ਘੁਸਪੈਠ, ਗੋਲਾ-ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ ਪਰ ਸਾਡੇ ਕੋਲ ਘੁਸਪੈਠ ਰੋਕੂ ਗਰਿੱਡ ਹੈ ਅਤੇ ਅਸੀਂ ਅੰਦਰੂਨੀ ਇਲਾਕਿਆਂ ਨੂੰ ਸੁਰੱਖਿਅਤ ਕਰਨ 'ਤੇ ਲਗਾਤਾਰ ਧਿਆਨ ਦੇ ਰਹੇ ਹਾਂ। ਇਸ ਤੋਂ ਇਲਾਵਾ ਡਰੋਨਾਂ ਤੋਂ ਪੈਦਾ ਹੋਣ ਵਾਲੇ ਖਤਰੇ ਲਈ ਐਂਟੀ-ਡਰੋਨ ਮਕੈਨਿਜ਼ਮ ਵੀ ਪੇਸ਼ ਕੀਤਾ ਗਿਆ ਹੈ। ਪੰਜਾਬ ਅਤੇ ਮੈਦਾਨੀ ਇਲਾਕਿਆਂ ਵਿੱਚ ਡਰੋਨ ਦਾ ਖ਼ਤਰਾ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਫੌਜ ਕਈ ਪਹਿਲਕਦਮੀਆਂ ਕਰ ਰਹੀ ਹੈ ਜੋ ਸਿੱਖਿਆ, ਖੇਡਾਂ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਸਮੇਤ ਨੌਜਵਾਨਾਂ ਦੇ ਵਿਕਾਸ 'ਤੇ ਧਿਆਨ ਕੇਂਦਰਤ ਕਰਦੀ ਹੈ। ਉਨ੍ਹਾਂ ਬਾਅਦ ਵਿੱਚ ਕਿਹਾ ਕਿ ‘ਦੁਸ਼ਮਣ ਦੇਸ਼’ ਨੌਜਵਾਨਾਂ ਵਿੱਚ ਕੱਟੜਤਾ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਦਾ ਮੁਕਾਬਲਾ ਕਰਨ ਲਈ ਸਾਨੂੰ ਫੌਜੀ ਦੇ ਨਾਲ-ਨਾਲ ਸਮਾਜਿਕ ਪੱਧਰ 'ਤੇ ਵੀ ਲਗਾਤਾਰ ਯਤਨ ਕਰਨੇ ਪੈਣਗੇ। ਉਨ੍ਹਾਂ ਨੇ ਇਸ ਨੂੰ ਰਾਸ਼ਟਰੀ ਯਤਨ ਦੱਸਿਆ। ਉਨ੍ਹਾਂ ਨੇ ਕਿਹਾ ਕਿ  ਹਾਲ ਹੀ 'ਚ ਵਿਜੀਲੈਂਸ ਡਿਫੈਂਸ ਗਾਰਡਜ਼ ਦਾ ਗਠਨ ਕੀਤਾ ਗਿਆ ਹੈ, ਜਿਸ ਤਹਿਤ ਅੱਤਵਾਦੀ ਤਾਲਿਬ ਹੁਸੈਨ ਨੂੰ ਸਥਾਨਕ ਲੋਕਾਂ ਨੇ ਫੜਿਆ ਹੈ। ਇਸ ਤੋਂ ਪਹਿਲਾਂ, ਸਕੀਮ ਨੂੰ ਵਿਲੇਜ ਡਿਫੈਂਸ ਕਮੇਟੀਆਂ (VDCs) ਵਜੋਂ ਜਾਣਿਆ ਜਾਂਦਾ ਸੀ, ਜਿੱਥੇ ਪਿੰਡਾਂ ਦੇ ਵਲੰਟੀਅਰਾਂ ਨੂੰ ਭਾਰਤੀ ਫੌਜ ਅਤੇ ਪੁਲਿਸ ਦੁਆਰਾ ਸਿਖਲਾਈ ਦਿੱਤੀ ਜਾਂਦੀ ਸੀ। ਇਹ ਵੀ ਪੜ੍ਹੋ;ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਜਲਦੀ ਫੈਸਲਾ ਲੈਣ ਦਾ ਹੁਕਮ -PTC News

Related Post