ਜਲੰਧਰ 'ਚ ਨੌਜਵਾਨਾਂ ਦੇ ਦੋ ਗੁੱਟਾਂ 'ਚ ਹੋਇਆ ਟਕਰਾਅ
ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ 'ਚ ਦੇਰ ਰਾਤ ਨਿਓ ਫਿਟਨੈੱਸ ਜਿਮ 'ਚੋਂ ਬਾਹਰ ਆਏ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਕਤ ਨੌਜਵਾਨਾਂ ਨੇ ਪੀੜਤਾ ਨੂੰ ਆਪਣੀ ਕਾਰ 'ਚ ਬਿਠਾ ਲਿਆ ਅਤੇ ਉਥੋਂ ਫ਼ਰਾਰ ਹੋ ਗਏ।
ਸਾਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ਵਿੱਚ ਕੁਝ ਨੌਜਵਾਨ ਇੱਕ ਨੌਜਵਾਨ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਫਿਲਹਾਲ ਇਸ ਮਾਮਲੇ ਸਬੰਧੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਗਈ ਹੈ।
ਥਾਣਾ ਡਿਵੀਜ਼ਨ ਨੰਬਰ 6 ਦੇ ਐੱਸਐੱਚਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਸ਼ਹਿਰ ਦੇ ਇੱਕ ਵੱਡੇ ਪ੍ਰਾਈਵੇਟ ਸਕੂਲ ਵਿੱਚ ਇਕੱਠੇ ਪੜ੍ਹਦੇ ਹਨ। ਸੋਮਵਾਰ ਦੁਪਹਿਰ ਨੂੰ ਇੱਕ ਰੈਸਟੋਰੈਂਟ ਦੇ ਅੰਦਰ ਦੋ ਧਿਰਾਂ ਵਿੱਚ ਲੜਾਈ ਹੋਈ, ਜਿੰਮ ਦੇ ਸਾਹਮਣੇ ਰੇਸਤਰਾਂ 'ਚ ਉਕਤ ਨੌਜਵਾਨ ਦੀ ਕੁੱਟਮਾਰ ਕੀਤੀ ਗਈ।
ਜਿਸ ਕਾਰਨ ਦੋਵਾਂ ਵਿਚਾਲੇ ਝਗੜਾ ਹੋ ਗਿਆ। ਫਿਲਹਾਲ ਇਸ ਮਾਮਲੇ 'ਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਦੋਵਾਂ ਥਾਵਾਂ ਦੇ ਸੀਸੀਟੀਵੀ ਕੈਮਰੇ ਕਬਜ਼ੇ ਵਿੱਚ ਲੈ ਲਏ ਗਏ ਹਨ। ਜਿਸ ਦੇ ਆਧਾਰ 'ਤੇ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਹਮਲਾਵਰ ਪੀੜਤ ਨੂੰ ਆਦਰਸ਼ ਨਗਰ ਨੇੜੇ ਛੱਡ ਕੇ ਫਰਾਰ ਹੋ ਗਏ।
ਜਾਣਕਾਰੀ ਅਨੁਸਾਰ ਦੇਰ ਰਾਤ ਵਾਪਰੇ ਇਸ ਮਾਮਲੇ ਵਿੱਚ ਜਦੋਂ ਹਮਲਾਵਰ ਪੀੜਤ ਨੌਜਵਾਨ ਨੂੰ ਆਪਣੇ ਨਾਲ ਲੈ ਗਏ ਤਾਂ ਪੂਰੇ ਇਲਾਕੇ ਵਿੱਚ ਅਗਵਾ ਹੋਣ ਦੀ ਅਫਵਾਹ ਫੈਲ ਗਈ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਹਰਕਤ 'ਚ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੀਸੀਟੀਵੀ ਵਿੱਚ ਸਾਹਮਣੇ ਆਇਆ ਹੈ ਕਿ ਅੱਧੀ ਦਰਜਨ ਦੇ ਕਰੀਬ ਮੁਲਜ਼ਮ ਪੀੜਤਾ ਨੂੰ ਜ਼ਬਰਦਸਤੀ ਕਾਰ ਵਿੱਚ ਆਪਣੇ ਨਾਲ ਲੈ ਗਏ ਸਨ। ਅਗਵਾ ਹੋਣ ਦੀ ਅਫਵਾਹ ਫੈਲੀ ਤਾਂ ਹਮਲਾਵਰਾਂ ਨੇ ਨੌਜਵਾਨ ਨੂੰ ਆਦਰਸ਼ ਨਗਰ ਨੇੜੇ ਉਨ੍ਹਾਂ ਦੀ ਕਾਰ ਤੋਂ ਹੇਠਾਂ ਉਤਾਰ ਦਿੱਤਾ ਅਤੇ ਉਥੋਂ ਫ਼ਰਾਰ ਹੋ ਗਏ।
- PTC NEWS