ਸ਼ਹੀਦਾਂ ਦੇ ਨਾਮ 'ਤੇ ਰੱਖਿਆ ਜਾਵੇਗਾ ਇਹਨਾਂ ਸਰਕਾਰੀ ਸਕੂਲਾਂ ਦਾ ਨਾਮ : ਵਿਜੈ ਇੰਦਰ ਸਿੰਗਲਾ

By  Jagroop Kaur October 26th 2020 10:12 PM

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ 'ਤੇ ਰੱਖੇ ਗਏ ਹਨ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਸਕੂਲ ਸਿੱਖਿਆ ਵਿਭਾਗ ਨੇ ਹਾਲ ਹੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਲਿਆ।Punjab School Education Board - Latest News on Punjab School Education Board  | Read Breaking News on Zee News

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੋਡੀਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਮ ਸ਼ਹੀਦ ਸੁਖਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੋਟਲਾ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਸ਼ਹੀਦ ਲਾਂਸ ਨਾਇਕ ਸੰਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਿਆਣਾ ਦਾ ਨਾਮ ਬਦਲ ਕੇ ਸ਼ਹੀਦ ਅਰਵਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।Govt asks Priyanka Gandhi to vacate Delhi bungalow, Punjab CM Amarinder  Singh urges Centre to take back order - The Financial Express

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਚਰਾੜੀ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਸਰਦਾਰ ਹਰਭਜਨ ਸਿੰਘ ਸਰਕਾਰੀ ਹਾਈ ਸਕੂਲ ਅਤੇ ਸ਼ਹੀਦ ਬੱਗਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।ਸਿੰਗਲਾ ਨੇ ਅੱਗੇ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਖੋਟੇ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਸ਼ਹੀਦ ਰਿਸਾਲਦਾਰ ਹਰਚੰਦ ਸਿੰਘ ਸਰਕਾਰੀ ਹਾਈ ਸਕੂਲ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਾਲੇਵਾਲ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦਾ ਨਾਮ ਬਦਲ ਕੇ ਸ਼ਹੀਦ ਜਗਤਾਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਰੱਖਿਆ ਗਿਆ ਹੈ।Schools not to open in Punjab from Oct 15: Vijay Inder Singla on School Reopening

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰਾਣੀਵਲਾਹ ਦੇ ਸਰਕਾਰੀ ਮਿਡਲ ਸਕੂਲ ਨੂੰ ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਵੀਰ ਚੱਕਰ ਸਰਕਾਰੀ ਮਿਡਲ ਸਕੂਲ ਦਾ ਨਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਦੇਸ਼ ਲਈ ਵਿਖਾਈ ਅਸਾਧਾਰਣ ਬਹਾਦਰੀ ਲਈ ਉਨ੍ਹਾਂ ਨੂੰ ਮਾਣ-ਸਨਮਾਨ ਦਿੰਦਿਆਂ ਹਾਲ ਹੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਵਾਂ 'ਤੇ ਰੱਖੇ ਗਏ ਹਨ।

Related Post