CDS ਬਿਪਿਨ ਰਾਵਤ ਦੇ ਦੇਹਾਂਤ 'ਤੇ ਰਾਸ਼ਟਰਪਤੀ ਸਣੇ ਇਨ੍ਹਾਂ ਸਿਆਸੀ ਲੀਡਰਾਂ ਨੇ ਪ੍ਰਗਟਾਇਆ ਦੁੱਖ

By  Riya Bawa December 8th 2021 07:27 PM

CDS Bipin Rawat Death:  ਤਾਮਿਲਨਾਡੂ ਦੇ ਕੂਨੂਰ ਦੇ ਜੰਗਲਾਂ ਵਿੱਚ ਬੁੱਧਵਾਰ ਨੂੰ ਫੌਜ ਦਾ ਇੱਕ MI-17 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ 'ਚ ਚੀਫ ਆਫ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ ਅਤੇ ਪਤਨੀ ਮਧੁਲਿਕਾ ਸਮੇਤ 13 ਫੌਜੀ ਅਧਿਕਾਰੀਆਂ ਦੀ ਮੌਤ ਹੋ ਗਈ ਜਦੋਂ ਕਿ ਗਰੁੱਪ ਕੈਪਟਨ ਵਰੁਣ ਸਿੰਘ ਦਾ ਆਰਮੀ ਹਸਪਤਾਲ, ਵੈਲਿੰਗਟਨ ਵਿੱਚ ਇਲਾਜ ਚੱਲ ਰਿਹਾ ਹੈ। ਇਹ ਦੇਸ਼ ਲਈ ਵੱਡਾ ਝਟਕਾ ਹੈ ਜਿਸ ਮਗਰੋਂ ਸਾਰੇ ਪਾਸੇ ਸੋਗ ਦੀ ਲਹਿਰ ਹੈ। ਬਿਪਿਨ ਰਾਵਤ ਦੀ ਮੌਤ ਮਗਰੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਸਣੇ ਸਿਆਸੀ ਪਾਰਟੀਆਂ ਦੀ ਲੀਡਰ ਨੇ ਦੁੱਖ ਦਾ ਪ੍ਰਗਟਾਇਆ ਹੈ।

ਰਾਸ਼ਟਰਪਤੀ ਰਾਮਨਾਥ ਕੋਵਿੰਦ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੁੱਖ ਪ੍ਰਗਟਾਉਂਦੇ ਕਿਹਾ, "ਮੈਂ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਜੀ ਦੇ ਬੇਵਕਤੇ ਦੇਹਾਂਤ 'ਤੇ ਸਦਮੇ ਵਿੱਚ ਹਾਂ ਅਤੇ ਦੁਖੀ ਹਾਂ।ਦੇਸ਼ ਨੇ ਆਪਣਾ ਇੱਕ ਬਹਾਦਰ ਪੁੱਤਰ ਗੁਆ ਦਿੱਤਾ ਹੈ। ਮਾਤ ਭੂਮੀ ਲਈ ਉਸ ਦੀ ਚਾਰ ਦਹਾਕਿਆਂ ਦੀ ਨਿਰਸਵਾਰਥ ਸੇਵਾ ਬੇਮਿਸਾਲ ਬਹਾਦਰੀ ਦਰਸਾਉਂਦੀ ਹੈ। ਉਸ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ।"

 

 

-PTC News

Related Post