ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੋਰੀ ਕੀਤੇ ਪੈਸੇ, ਵੀਡੀਓ CCTV ਕੈਮਰੇ 'ਚ ਕੈਦ

By  Riya Bawa August 19th 2021 03:57 PM -- Updated: August 19th 2021 03:58 PM

ਬਟਾਲਾ: ਬਟਾਲਾ ਅਧੀਨ ਪੈਂਦੇ ਪਿੰਡ ਤੱਤਲਾ ਵਿਖੇ ਵਿੱਚ ਗੁਰਦੁਆਰਾ ਸਾਹਿਬ 'ਚ ਬੀਤੀ ਰਾਤ ਚੋਰ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਤੋੜ ਕੇ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਹ ਘਟਨਾ ਪੁਲਸ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਤੱਤਲਾ ਵਿੱਚ ਗੁਰਦੁਆਰਾ ਸਿੰਘ ਸਭਾ ਚੜ੍ਹਦੀ ਪੱਤੀ ਪਿੰਡ ਤੱਤਲਾ ਵਿਚ ਵਾਪਰੀ ਹੈ।ਬੀਤੀ ਰਾਤ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਉਸ ਵਿਚੋਂ ਕਰੀਬ 25 ਹਜ਼ਾਰ ਰੁਪਏ ਚੋਰੀ ਕੀਤੇ ਗਏ ਹਨ।

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸੇਖਵਾਂ ਦੇ ਏ.ਐੱਸ.ਆਈ ਘਣਸ਼ਾਮ ਅਤੇ ਹੋਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਮਿਲੀ ਜਾਣਕਰੀ ਮੁਤਾਬਿਕ ਇਹ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ ਅਤੇ ਇਸ ਦੇ ਨਾਲ ਹੀ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਗਿਆ ਹੈ। ਹੁਣ ਜਲਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਸਿੰਗਾ ਅਤੇ ਉਸਦੇ ਸਾਥੀ ਖ਼ਿਲਾਫ਼ ਐੱਫਆਈਆਰ ਦਰਜ , ਜਾਣੋ ਪੂਰਾ ਮਾਮਲਾ

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗੁਰਕੀਰਤ ਸਿੰਘ ਪੁੱਤਰ ਕੁਲਵੰਤ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਗੁਰਦੁਆਰਾ ਸਾਹਿਬ ਨੂੰ ਤਾਲੇ ਲਗਾ ਕੇ ਉੱਥੋਂ ਚਲੇ ਗਏ। ਰੋਜ਼ਾਨਾਂ ਵਾਂਗ ਜਦੋਂ ਉਹ ਅੱਜ ਸਵੇਰੇ ਆਏ ਤਾਂ ਦੇਖਿਆ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਦੇ ਚੋਰ ਤਾਲੇ ਤੋੜ ਕੇ ਉਸ ਵਿਚੋਂ ਨਕਦੀ ਚੋਰੀ ਕਰਕੇ ਲੈ ਜਾ ਚੁੱਕੇ ਸਨ। ਅੱਗੇ ਦੱਸਿਆ ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਚੋਰਾਂ ਦੀਆਂ ਤਸਵੀਰਾਂ ਕੈਦ ਹੋ ਗਈਆਂ ਹਨ। ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਪੁਲਸ ਪ੍ਰਸ਼ਾਸਨ ਦੇ ਕੋਲੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

-PTCNews

ਪੜ੍ਹੋ ਹੋਰ ਖ਼ਬਰਾਂ : ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ

Related Post