ਹੁਣੇ -ਹੁਣੇ ਆਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਕੋਰੋਨਾ ਨਾਲ 2 ਮਰੀਜ਼ਾਂ ਦੀ ਹੋਈ ਮੌਤ

By  Shanker Badra June 8th 2020 01:11 PM

ਹੁਣੇ -ਹੁਣੇ ਆਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਕੋਰੋਨਾ ਨਾਲ 2 ਮਰੀਜ਼ਾਂ ਦੀ ਹੋਈ ਮੌਤ:ਅੰਮ੍ਰਿਤਸਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ 2 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਕੱਟਰਾ ਸ਼ੇਰ ਸਿੰਘ ਦੇ ਰਹਿਣ ਵਾਲੇ 60 ਸਾਲਾ ਅਰਜੁਨ ਕੁਮਾਰ ਅਤੇ ਸ਼ਰਮਾ ਕਲੋਨੀ ਦੇ ਰਹਿਣ ਵਾਲੇ 78 ਸਾਲਾ ਸਤਿਆਪਾਲ ਸ਼ਰਮਾ ਦੀ ਸੋਮਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਮੌਤ ਹੋ ਗਈ ਹੈ। ਇਹ ਦੋਵੇਂ ਕੋਰੋਨਾ ਨਾਲ ਪੀੜਤ ਸਨ। ਡਾਕਟਰਾਂ ਮੁਤਾਬਕ ਦੋਵੇਂ ਕੋਰੋਨਾ ਤੋਂ ਇਲਾਵਾ ਹੋਰ ਬਿਮਾਰੀਆਂ ਨਾਲ ਵੀ ਪੀੜਤ ਸਨ ਅਤੇ ਦੋਵਾਂ ਦੀ ਹਾਲਤ ਪਿਛਲੇ ਕੁਝ ਦਿਨਾਂ ਤੋਂ ਕਾਫੀ ਗੰਭੀਰ ਸੀ, ਜਿਨ੍ਹਾਂ ਦੀ ਅੱਜ ਮੌਤ ਹੋ ਗਈ ਹੈ।

ਇਸ ਦੇ ਨਾਲ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ ਜਦਕਿ ਸੂਬੇ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 53 'ਤੇ ਪਹੁੰਚ ਗਿਆ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2650 ਤੋਂ ਪਾਰ ਹੋ ਗਈ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਬਾਕੀ ਜ਼ਿਲਿਆਂ ਨਾਲੋਂ ਵੱਧ ਹੈ ,ਜਿਸ ਕਰਕੇ ਲੋਕਾਂ 'ਚ ਡਰ ਦਾ ਮਾਹੌਲ ਹੈ।

-PTCNews

Related Post