ਧਰਮਕੋਟ 'ਚ ਬੇਅਦਬੀ ਕਰਨ ਵਾਲਿਆਂ ਨੂੰ ਬੇਨਕਾਬ ਕੀਤਾ ਜਾਵੇ : ਗਿਆਨੀ ਹਰਪ੍ਰੀਤ ਸਿੰਘ

By  Ravinder Singh May 22nd 2022 02:22 PM

ਅੰਮ੍ਰਿਤਸਰ : ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪਿੰਡ ਧਰਮਕੋਟ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਦੇ ਗੁਰਦੁਆਰਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਬੇਅਦਬੀ ਕਰਨ ਦੀ ਘਟਨਾ ਦਾ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿੱਚ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਪੁਲਿਸ ਨੂੰ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੇ ਪਿਛੇ ਕੌਣ ਕੰਮ ਕਰ ਰਿਹਾ ਹੈ ਇਸ ਨੂੰ ਬੇਨਕਾਬ ਕੀਤਾ ਜਾਵੇ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਧਰਮਕੋਟ 'ਚ ਬੇਅਦਬੀ ਕਰਨ ਵਾਲਿਆਂ ਨੂੰ ਬੇਨਕਾਬ ਕੀਤਾ ਜਾਵੇ : ਗਿਆਨੀ ਹਰਪ੍ਰੀਤ ਸਿੰਘਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਰਨ ਦੀ ਮਨਸ਼ਾ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨਾ ਹੈ ਜਿਸ ਸਬੰਧੀ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀ ਵਾਪਰ ਰਹੀਆਂ ਘਟਨਾਵਾਂ ਵੱਡੀ ਚਿੰਤਾ ਦਾ ਵਿਸ਼ਾ ਹੈ। ਧਰਮਕੋਟ 'ਚ ਬੇਅਦਬੀ ਕਰਨ ਵਾਲਿਆਂ ਨੂੰ ਬੇਨਕਾਬ ਕੀਤਾ ਜਾਵੇ : ਗਿਆਨੀ ਹਰਪ੍ਰੀਤ ਸਿੰਘਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ, ਜਿਸ ਨੂੰ ਕਿ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਸਰਕਰਾ ਅਤੇ ਡੀਜੀਪੀ ਪੰਜਾਬ ਪੁਲਿਸ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਘਿਨੌਣੀ ਹਰਕਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਬੇਨਕਾਬ ਕੀਤਾ ਜਾਵੇ ਤੇ ਪਤਾ ਲਗਾਇਆ ਜਾਵੇ ਕਿ ਇਨ੍ਹਾਂ ਦੇ ਪਿੱਛੇ ਕੌਣ ਹੈ। ਧਰਮਕੋਟ 'ਚ ਬੇਅਦਬੀ ਕਰਨ ਵਾਲਿਆਂ ਨੂੰ ਬੇਨਕਾਬ ਕੀਤਾ ਜਾਵੇ : ਗਿਆਨੀ ਹਰਪ੍ਰੀਤ ਸਿੰਘਜ਼ਿਕਰਯੋਗ ਹੈ ਕਿ ਬੀਤੇ ਦਿਨ ਤਹਿਸੀਲ ਅਜਨਾਲਾ ਦੇ ਪਿੰਡ ਧਰਮਕੋਟ ਦੇ ਇਤਿਹਾਸਕ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਈ ਸੀ। ਗ੍ਰੰਥੀ ਸਿੰਘ ਨੇ ਦੱਸਿਆ ਸੀ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਸਹਿਜ ਪਾਠ ਲਈ ਉਹ ਜਦੋਂ ਤਿੰਨ ਵਜੇ ਦੇ ਕਰੀਬ ਆਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਉਪਰੋਂ ਰੁਮਾਲਾ ਚੁੱਕਿਆ ਤਾਂ ਉਸ ਦੇ ਹੋਸ਼ ਉੱਡ ਗਏ। ਉਸ ਨੇ ਦੇਖਿਆ ਕਿ ਕਿਸੇ ਨੇ ਸ੍ਰੀ ਗੁਰੂ ਗੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਸਨ। ਉਸ ਨੇ ਤੁਰੰਤ ਗੁਰਦੁਆਰਾ ਸਾਹਿਬ ਵਿੱਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਚੈੱਕ ਕੀਤੀ ਤਾਂ ਉਸ ਵਿੱਚ ਪਿੰਡ ਧਰਮਕੋਟ ਦੇ ਮੱਸਾ ਸਿੰਘ ਪੁੱਤਰ ਚੰਨਣ ਸਿੰਘ ਦੀ ਤਸਵੀਰ ਪਛਾਣ ਲਈ, ਜੋ ਰੋਜ਼ਾਨਾ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ ਵੇਲੇ ਹੀ ਆਉਂਦਾ ਸੀ। ਫੁਟੇਜ ਵਿੱਚ ਮੱਸਾ ਸਿੰਘ ਨੇ ਚਾਕੂ ਨਾਲ ਪਾਵਨ ਸਰੂਪ ਦੇ 39 ਅੰਗ ਪਾੜ ਕੇ ਬੇਅਦਬੀ ਕਰ ਦਿੱਤੀ ਸੀ। ਇਸ ਦੀ ਸੂਚਨਾ ਤੁਰੰਤ ਥਾਣਾ ਭਿੰਡੀ ਸੈਦਾ ਨੂੰ ਦਿੱਤੀ ਗਈ ਸੀ। ਇਹ ਵੀ ਪੜ੍ਹੋ : ਸਰਕਾਰ ਵੱਲੋਂ ਧੱਕੇ ਨਾਲ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਵਿਰੋਧ 'ਚ ਇਕੱਠੇ ਹੋਏ ਕਿਸਾਨ

Related Post