ਸਿੱਧੂ ਮੂਸੇਵਾਲਾ ਅਤੇ ਕਨਵਰ ਗਰੇਵਾਲ ਦੇ ਗੀਤਾਂ 'ਤੇ ਪਾਬੰਦੀ ਖ਼ਿਲਾਫ਼ ਸੜਕਾਂ 'ਤੇ ਅਕਾਲੀ ਦਲ ਦੇ ਹਜ਼ਾਰਾਂ ਵਰਕਰਜ਼ ਤੇ ਸਮਰੱਥਕ

By  Jasmeet Singh July 15th 2022 03:27 PM

ਚੰਡੀਗੜ੍ਹ, 15 ਜੁਲਾਈ: ਅੱਜ ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨਾਂ ਦੇ ਨਿਰਦੇਸ਼ਾਂ ਹੇਠ ਯੂਥ ਅਕਾਲੀ ਦਲ ਵੱਲੋਂ ਵਿਸ਼ਾਲ ਟਰੈਕਟ ਮਾਰਚ ਕੱਢਿਆ ਗਿਆ। ਯੂਥ ਅਕਾਲੀ ਦਲ ਦਾ ਕਹਿਣਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਪੰਜਾਬ ਦੇ ਮਸਲਿਆਂ ਦੀ ਤਰਜਮਾਨੀ ਕਰਨ ਵਾਲੇ ਗੀਤਾਂ ਨੂੰ ਬੰਦ ਕਰ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ, ਜੋ ਸ਼੍ਰੋਮਣੀ ਅਕਾਲੀ ਦਲ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ। ਕੋਟਕਪੂਰਾ ਬਾਈਪਾਸ ਤੋਂ ਡੀਸੀ ਦਫਤਰ ਮੋਗਾ (ਸੈਕਟ੍ਰੀਏਟ) ਤੱਕ ਇੱਕ ਟਰੈਕਟਰ ਮਾਰਚ ਕੱਢਿਆ ਗਿਆ। ਇਸ ਮੌਕੇ 'ਤੇ ਯੂਥ ਆਗੂ ਜਸਪ੍ਰੀਤ ਸਿੰਘ ਮੱਲਾ ਵੱਲੋਂ ਰਾਜਪਾਲ ਦੇ ਨਾਂ ਐੱਸਡੀਐੱਮ ਮੋਗਾ ਨੂੰ ਮੰਗ ਪੱਤਰ ਦਿੱਤਾ ਗਿਆ। ਮਾਨਸਾ ਵਿੱਚ ਯੂਥ ਅਕਾਲੀ ਦਲ ਵੱਲੋਂ ਸਿੱਧੂ ਮੂਸੇ ਵਾਲਾ ਦੇ ਗੀਤ SYL ਅਤੇ ਕੰਵਰ ਗਰੇਵਾਲ ਦੇ ਬੰਦੀ ਸਿੰਘਾਂ ਦੀ ਰਿਹਾਈ ਨਾਲ ਜੁੜੇ ਗੀਤ Rihai 'ਤੇ ਕੇਂਦਰ ਸਰਕਾਰ ਵੱਲੋਂ ਪਾਬੰਦੀ ਲਗਾਏ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਫਤਰ ਤੋ ਸ਼ੁਰੂ ਹੋਇਆ ਟ੍ਰੈਕਟਰ ਮਾਰਚ ਡੀਸੀ ਦਫਤਰ ਤੱਕ ਗਿਆ। ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ ਦੀ ਅਗਵਾਈ ਵਿਚ ਰੋਸ ਮਾਰਚ ਕੱਢਦੇ ਹੋਏ ਕੇਂਦਰ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ 'ਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਨੂੰ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿਚ ਇਨ੍ਹਾਂ ਗਾਣਿਆਂ 'ਤੇ ਲਗਾਈ ਗਈ ਪਾਬੰਦੀ ਨੂੰ ਹਟਾਉਣ ਦੀ ਜ਼ਬਰਦਸਤ ਮੰਗ ਵੀ ਕੀਤੀ ਗਈ। ਤਰਨਤਾਰਨ ਵਿਖੇ ਸ੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਐਸਉਆਈ ਮਾਝਾ ਜੋਨ ਦੇ ਪ੍ਰਧਾਨ ਗੋਰਵ ਦੀਪ ਸਿੰਘ ਵਲਟੋਹਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਦੇ ਨਾਮ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਨੂੰ ਸੋਂਪਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਰਵ ਦੀਪ ਸਿੰਘ ਵਲਟੋਹਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਸ਼ੁਰੂ ਤੋਂ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ, ਅਗਰ ਕੋਈ ਪੰਜਾਬ ਦੇ ਹੱਕਾਂ ਦੀ ਕੋਈ ਗੱਲ ਕਰਦਾ ਹੈ ਤਾਂ ਉਸਦੀ ਆਵਾਜ਼ ਨੂੰ ਦਬਾਇਆ ਜਾਂਦਾ ਹੈ। ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 19 ਜੁਲਾਈ ਨੂੰ ਦਿੱਲੀ ਵਿਖੇ ਜਨਤੰਰ ਮੰਤਰ ਵਿਖੇ ਬਹੁਤ ਵੱਡਾ ਰੋਸ ਪ੍ਰਦਰਸ਼ਨ ਕਰੇਗਾ ਅਤੇ 20 ਜੁਲਾਈ ਨੂੰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। -PTC News

Related Post