ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁੱਧ ਤਿੰਨੇ ਬਿੱਲ ਪਾਸ , ਵਿਧਾਨ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ

By  Shanker Badra October 20th 2020 04:02 PM -- Updated: October 20th 2020 04:12 PM

ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁੱਧ ਤਿੰਨੇ ਬਿੱਲ ਪਾਸ , ਵਿਧਾਨ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ 'ਚ 3 ਬਿੱਲ ਪੇਸ਼ ਕੀਤੇ ਸਨ। ਇਨ੍ਹਾਂ ਬਿਲਾਂ 'ਤੇ ਪੰਜਾਬ ਵਿਧਾਨ ਸਭਾ 'ਚ ਚਰਚਾ ਤੋਂ ਬਾਅਦ ਪੂਰੇ ਸਦਨ ਨੇ ਸਹਿਮਤੀ ਨਾਲ ਪਾਸ ਕਰ ਦਿੱਤਾ ਹੈ। ਇਸ ਤੋਂ ਕੁੱਝ ਦੇਰ ਬਾਅਦ ਇਸ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ 2 ਦਿਨਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ ,ਜਿਸ ਦਾ ਅੱਜ ਆਖ਼ਰੀ ਦਿਨ ਹੈ।

Three bills passed in special session of Punjab Vidhan Sabha against Agricultural Law Center's ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁੱਧ ਤਿੰਨੇ ਬਿੱਲ ਪਾਸ , ਵਿਧਾਨ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ

ਜਾਣਕਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਵਾਇਆ ਹੈ। ਸਪੀਕਰ ਵਿਧਾਨ ਸਭਾ ਵਿਚ ਇਕ-ਇਕ ਕਰਕੇ ਸਾਰੇ ਬਿੱਲ ਪਾਸ ਕਰਵਾ ਰਹੇ ਹਨ। ਹੁਣ ਵਿਧਾਨ ਸਭਾ ਵਿਚ ਸਾਰੇ ਬਿੱਲ ਪਾਸ ਹੋ ਗਏ ਹਨ। ਕੈਪਟਨ ਨੇ ਕਿਹਾ ਹੈ ਕਿ ਰਾਸ਼ਟਰਪਤੀ ਕੋਲੋਂ 2 ਤੋਂ 5 ਨਵੰਬਰ ਤੱਕ ਇਸ ਮੁੱਦੇ ਉਪਰ ਮਿਲਣ ਦਾ ਸਮਾਂ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਰਾਸ਼ਟਰਪਤੀ ਨੂੰ ਮਿਲ ਸਕਦੇ ਹਨ।

Three bills passed in special session of Punjab Vidhan Sabha against Agricultural Law Center's ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁੱਧ ਤਿੰਨੇ ਬਿੱਲ ਪਾਸ , ਵਿਧਾਨ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ 4 ਵਜੇ ਰਾਜਪਾਲ ਨੂੰ ਮਿਲਕੇ ਵਿਧਾਨ ਸਭਾ ਵਿਚੋਂ ਪਾਸ ਕੀਤਾ ਮਤਾ ਸੌਂਪਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬੇ ਦੇ ਸਾਰੇ ਵਿਧਾਇਕ ਰਾਜਪਾਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਕਾਂਗਰਸ ,ਸ਼੍ਰੋਮਣੀ ਅਕਾਲੀ ਦਲ ਅਤੇ ਆਪ ਦੇ ਸਾਰੇ ਵਿਧਾਇਕ ਮੌਜੂਦ ਰਹਿਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿਰਾਜਪਾਲ ਨੇ 4 ਵਜੇ ਮਿਲਣ ਦਾ ਸੱਦਾ ਦਿੱਤਾ ਹੈ।

Three bills passed in special session of Punjab Vidhan Sabha against Agricultural Law Center's ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁੱਧ ਤਿੰਨੇ ਬਿੱਲ ਪਾਸ , ਵਿਧਾਨ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ

ਇਸ ਬਿੱਲ ਵਿਚ ਦੱਸਿਆ ਗਿਆ ਹੈ ਕਿ ਜੇ ਕੋਈ ਵੀ ਐੱਮਐੱਸਪੀ ਤੋਂ ਘੱਟ ਕੀਮਤ ਦਿੰਦਾ ਹੈ ਤਾਂ ਉਸ ਨੂੰ 3 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ ਤੇ APMC ਐਕਟ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਇਲਾਵਾ ਤਜਵੀਜ਼ਸ਼ੁਦਾ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਉਨ੍ਹਾਂ ਮਤਾ ਪੇਸ਼ ਕੀਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ।

Three bills passed in special session of Punjab Vidhan Sabha against Agricultural Law Center's ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਵਿਰੁੱਧ ਤਿੰਨੇ ਬਿੱਲ ਪਾਸ , ਵਿਧਾਨ ਸਭਾ ਦੀ ਕਾਰਵਾਈ ਕੱਲ ਤੱਕ ਮੁਲਤਵੀ

ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨਾਲ ਹੋ ਰਹੀ ਬੇਇਨਸਾਫ਼ੀ ਅੱਗੇ ਝੁਕਣ ਦੀ ਬਜਾਏ ਅਸਤੀਫ਼ਾ ਦੇਣ ਅਤੇ ਬਰਖ਼ਾਸਤ ਹੋਣ ਲਈ ਵੀ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕੱਠਾ ਹੋਣ ਪਊ ਤੇ ਕਿਸਾਨੀ ਨਾਲ ਖੜ੍ਹਣਾ ਪੈਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਖ਼ੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਲੜਾਂਗੇ ਅਤੇ ਹਰ ਅਦਾਲਤ ਤੱਕ ਜਾਵਾਂਗੇ।

Three bills passed in special session of Punjab Vidhan Sabha against Agricultural Law Center's

-PTCNews

Related Post