#ThreeFarmlaws : ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲਵੇਗੀ : PM ਮੋਦੀ

By  Shanker Badra November 19th 2021 09:34 AM -- Updated: November 19th 2021 10:02 AM

ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਨਾਨਕ ਜੈਅੰਤੀ 'ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਜਾਣਗੇ। ਰਾਸ਼ਟਰ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ ਕਿ ਭਾਜਪਾ ਸਰਕਾਰ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਤਿੰਨੋਂ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਵੇਗੀ।

#ThreeFarmlaws : ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲਵੇਗੀ : PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ 'ਸਾਰੇ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਸ ਦਾ ਮਕਸਦ ਇਹ ਸੀ ਕਿ ਦੇਸ਼ ਦੇ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਨੂੰ ਹੋਰ ਤਾਕਤ ਮਿਲੇ, ਉਨ੍ਹਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲ ਸਕੇ ਅਤੇ ਉਪਜ ਵੇਚਣ ਦੇ ਵੱਧ ਤੋਂ ਵੱਧ ਵਿਕਲਪ ਮਿਲ ਸਕਣ।

#ThreeFarmlaws : ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲਵੇਗੀ : PM ਮੋਦੀ

ਪੀਐਮ ਮੋਦੀ ਨੇ ਕਿਹਾ ਕਿ ਅਸੀਂ ਕਾਨੂੰਨ ਵਾਪਸ ਲੈ ਰਹੇ ਹਾਂ ਪਰ ਅਜਿਹੀ ਪਵਿੱਤਰ ਚੀਜ਼, ਪੂਰੀ ਤਰ੍ਹਾਂ ਸ਼ੁੱਧ, ਕਿਸਾਨਾਂ ਦੇ ਹਿੱਤ ਦਾ ਮਾਮਲਾ, ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਸੀਂ ਕੁਝ ਕਿਸਾਨਾਂ ਨੂੰ ਨਹੀਂ ਸਮਝਾ ਸਕੇ। ਖੇਤੀ ਅਰਥ ਸ਼ਾਸਤਰੀਆਂ, ਵਿਗਿਆਨੀਆਂ, ਅਗਾਂਹਵਧੂ ਕਿਸਾਨਾਂ ਨੇ ਵੀ ਖੇਤੀ ਕਾਨੂੰਨਾਂ ਦੀ ਮਹੱਤਤਾ ਨੂੰ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ।

#ThreeFarmlaws : ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲਵੇਗੀ : PM ਮੋਦੀ

ਦੱਸਣਯੋਗ ਹੈ ਕਿ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕੇਂਦਰ ਸਰਕਾਰ ਨੇ ਇਹ ਵੱਡਾ ਐਲਾਨ ਅਜਿਹੇ ਸਮੇਂ 'ਚ ਕੀਤਾ ਹੈ ,ਜਦੋਂ ਅਗਲੇ ਸਾਲ ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਕੇ ਕਿਸਾਨਾਂ ਦਾ ਦਿਲ ਜਿੱਤਣਾ ਚਾਹੁੰਦੀ ਹੈ। ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਖਿਲਾਫ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।

#ThreeFarmlaws : ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਵਾਪਸ ਲਵੇਗੀ : PM ਮੋਦੀ

ਦੱਸ ਦੇਈਏ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਦੇ ਹਜ਼ਾਰਾਂ ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੇ ਕਈ ਸਰਹੱਦੀ ਪੁਆਇੰਟਾਂ 'ਤੇ ਡੇਰੇ ਲਾ ਕੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਅਤੇ ਆਪਣੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ। ਇਸ ਲਈ ਅਸੀਂ ਉਨ੍ਹਾਂ ਨੂੰ ਸਮਝਾਉਣ ਵਿੱਚ ਅਸਮਰੱਥ ਸੀ।

-PTCNews

Related Post