ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ

By  Shanker Badra September 23rd 2021 01:05 PM

ਭੋਗਪੁਰ : ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਫਾਰਚੂਨਰ ਕਾਰ ਨੇ ਐਕਟਿਵਾ ਸਵਾਰ ਨੂੰ ਦਰੜਿਆ ਹੈ।

ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ

ਜਿਸ ਵਿਚ 2 ਛੋਟੇ ਬੱਚਿਆਂ ਸਮੇਤ ਪਿਤਾ ਦੀ ਮੌਤ ਹੋ ਗਈ ਹੈ , ਜਦਕਿ ਮਾਂ ਤੇ ਇੱਕ ਬੱਚੇ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ

ਜਾਣਕਾਰੀ ਅਨੁਸਾਰ ਅੱਜ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ 2 ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ ਹੈ ਅਤੇ ਦੋ ਗੰਭੀਰ ਜ਼ਖ਼ਮੀਆਂ ਨੂੰ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ। ਪੰਚਰਗਾ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTCNews

Related Post