ਕਿਸਾਨੀ ਸੰਘਰਸ਼ ਅੱਗੇ ਕੇਂਦਰ ਸਰਕਾਰ 'ਤੇ ਤੇਵਰ ਪਏ ਢਿੱਲੇ, ਕੇਂਦਰ ਦੀ ਕਿਸਾਨਾਂ ਨਾਲ ਮੀਟਿੰਗ ਤੈਅ  

By  Shanker Badra November 9th 2020 05:50 PM -- Updated: November 9th 2020 09:05 PM

ਕਿਸਾਨੀ ਸੰਘਰਸ਼ ਅੱਗੇ ਕੇਂਦਰ ਸਰਕਾਰ 'ਤੇ ਤੇਵਰ ਪਏ ਢਿੱਲੇ, ਕਿਸਾਨਾਂ ਨਾਲ ਮੀਟਿੰਗ ਤੈਅ :ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨੀ ਸੰਘਰਸ਼ ਲਗਾਤਾਰ ਭੱਖਦਾ ਜਾ ਰਿਹਾ ਹੈ। ਜਿੱਥੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ ,ਓਥੇ ਹੀ ਕੇਂਦਰ ਵੀ ਇਹ ਕਾਨੂੰਨ ਲਾਗੂ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ।

Three Union ministers to soon have meeting with Farmers : BJP leader Surjit Jayani ਕਿਸਾਨੀ ਸੰਘਰਸ਼ ਅੱਗੇ ਕੇਂਦਰ ਸਰਕਾਰ 'ਤੇ ਤੇਵਰ ਪਏ ਢਿੱਲੇ, ਕਿਸਾਨਾਂ ਜਥੇਬੰਦੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ

ਇਹ ਵੀ ਪੜ੍ਹੋ : ਡਰੱਗ ਮਾਮਲੇ 'ਚ NCB ਵੱਲੋਂ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਦੇ ਘਰ 'ਚ ਛਾਪੇਮਾਰੀ

ਇਸ ਦੌਰਾਨ ਕਿਸਾਨੀ ਸੰਘਰਸ਼ ਅੱਗੇ ਕੇਂਦਰ ਸਰਕਾਰ 'ਤੇ ਤੇਵਰ ਵੀ ਢਿੱਲੇ ਪਏ ਨਜ਼ਰ ਆ ਰਹੇ ਹਨ। ਭਾਜਪਾ ਆਗੂ ਸੁਰਜੀਤ ਜਿਆਣੀ ਨੇ ਕਿਹਾ ਹੈ ਕਿ ਤਿੰਨ ਕੇਂਦਰੀ ਮੰਤਰੀ ਕਿਸਾਨਾਂ ਦੇ ਨਾਲ ਛੇਤੀ ਹੀ ਗੱਲਬਾਤਕਰਨਗੇ। ਪੀਟੀਸੀ ਨਿਊਜ਼ ਨਾਲ ਖਾਸ ਗੱਲਬਾਤ 'ਚ ਭਾਜਪਾ ਆਗੂ ਸੁਰਜੀਤ ਜਿਆਣੀ ਨੇ ਇਸ ਸਬੰਧੀ ਖੁਲਾਸਾ ਕੀਤਾ ਹੈ।

Three Union ministers to soon have meeting with Farmers : BJP leader Surjit Jayani ਕਿਸਾਨੀ ਸੰਘਰਸ਼ ਅੱਗੇ ਕੇਂਦਰ ਸਰਕਾਰ 'ਤੇ ਤੇਵਰ ਪਏ ਢਿੱਲੇ, ਕਿਸਾਨਾਂ ਜਥੇਬੰਦੀਆਂ ਤੋਂਮੁਲਾਕਾਤ ਲਈ ਮੰਗਿਆ ਸਮਾਂ

ਦੱਸਣਯੋਗ ਹੈ ਕਿ ਜਿਆਣੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੱਲ੍ਹ ਮੁਲਾਕਾਤ ਕੀਤੀ ਸੀ। ਇਸ ਦੌਰਾਨ ਜਿਆਣੀ ਨੇ ਕਿਸਾਨੀ ਸੰਘਰਸ਼ ਨਾਲ ਬਣੇ ਹਾਲਾਤ ਤੋਂ ਜਾਣੂ ਕਰਵਾਇਆ ਸੀ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਜਥੇਬੰਦੀਆਂ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ।

Three Union ministers to soon have meeting with Farmers : BJP leader Surjit Jayani ਕਿਸਾਨੀ ਸੰਘਰਸ਼ ਅੱਗੇ ਕੇਂਦਰ ਸਰਕਾਰ 'ਤੇ ਤੇਵਰ ਪਏ ਢਿੱਲੇ, ਕਿਸਾਨਾਂ ਜਥੇਬੰਦੀਆਂ ਤੋਂਮੁਲਾਕਾਤ ਲਈ ਮੰਗਿਆ ਸਮਾਂ

ਦੱਸ ਦੇਈਏ ਕਿ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਦੇਸ਼ ਭਰ ਦੀਆਂ 250 ਦੇ ਕਰੀਬ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 5ਨਵੰਬਰ ਨੂੰ ਦੇਸ਼ ਪੱਧਰੀ ਚੱਕਾ ਜਾਮ ਕੀਤਾ ਗਿਆ ਸੀ। ਹੁਣ ਵੀ ਟੋਲ-ਪਲਾਜ਼ਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਚੱਲ ਰਹੇ ਹਨ।

-PTCNews

educare

Related Post