ਤ੍ਰਿਣਮੂਲ ਕਾਂਗਰਸ ਤੇ ਬੀਜੇਡੀ ਨੇ ਕਿਸਾਨਾਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਕੀਤਾ ਸਮੱਰਥਨ

By  Shanker Badra September 27th 2020 03:57 PM

ਤ੍ਰਿਣਮੂਲ ਕਾਂਗਰਸ ਤੇ ਬੀਜੇਡੀ ਨੇ ਕਿਸਾਨਾਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਕੀਤਾ ਸਮੱਰਥਨ:ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ (ਟੀਐਮਸੀ) ਅਤੇ ਬੀਜੂ ਜਨਤਾ ਦਲ (ਬੀਜੇਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨਾਂ ਨਾਲ ਖੜੇ ਹੋਣ ਦੇ ਕਦਮ ਦਾਸਮੱਰਥਨ ਕੀਤਾ ਹੈ। ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਿਸਾਨਾਂ ਦੇ ਨਾਲ ਖੜੇ ਹੋਣ ਦਾਸਮੱਰਥਨ ਕਰਦੇ ਹਾਂ।

ਇਸ ਦੇ ਇਲਾਵਾ ਬੀਜੂ ਜਨਤਾ ਦਲ (ਬੀਜੇਡੀ) ਦੇ ਸੰਸਦ ਮੈਂਬਰ ਪਿਨਾਕੀ ਮਿਸ਼ਰਾ ਨੇ ਟਵੀਟ ਕਰਦਿਆਂ ਭਾਜਪਾ ਅਤੇਐਨ.ਡੀ.ਏ. ਦੇ ਨਾਲਪੁਰਾਣੇ ਸਬੰਧਾਂ ਦੀ ਕੁਰਬਾਨੀ ਦੇਣ ਲਈਸ਼੍ਰੋਮਣੀ ਅਕਾਲੀ ਦਲ ਦਾਸਮੱਰਥਨ ਕੀਤਾ ਹੈ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾਕਿਸਾਨਾਂ ਦੇ ਹੱਕ ਵਿੱਚ ਖੜਨਾ ਸ਼ਲਾਘਾਯੋਗ ਕਦਮ ਹੈ।

ਤ੍ਰਿਣਮੂਲ ਕਾਂਗਰਸ ਤੇ ਬੀਜੇਡੀ ਨੇ ਕਿਸਾਨਾਂ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਕੀਤਾ ਸਮੱਰਥਨ

ਦੱਸ ਦੇਈਏ ਕਿ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਮੁੱਦੇ ‘ਤੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਤੋਂ ਵੱਖ ਹੋਣ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਹੁਣ ਕੌਮੀ ਜਮਹੂਰੀ ਗੱਠਜੋੜ ਦਾ ਹਿੱਸਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਖੇਤੀ ਬਿਲਾਂ ਨੂੰ ਲੈ ਕੇ ਲਗਾਤਾਰ ਨਰਾਜ਼ਗੀ ਜਤਾ ਰਿਹਾ ਹੈ।

-PTCNews

Related Post