ਟੋਕੀਓ ਓਲੰਪਿਕ 'ਚ ਕਾਂਸੀ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੁਰਿੰਦਰ ਕੁਮਾਰ ਦਾ SGPC ਵੱਲੋਂ ਸਨਮਾਨ

By  Shanker Badra September 28th 2021 08:41 PM

ਅੰਮ੍ਰਿਤਸਰ : ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸੁਰਿੰਦਰ ਕੁਮਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਲੱਖ ਰੁਪਏ ਦੀ ਸਨਮਾਨਿਤ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਹ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਸੁਰਿੰਦਰ ਕੁਮਾਰ ਨੂੰ ਦਿੱਤਾ।

ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਵਿਸ਼ੇਸ਼ ਸਮਾਗਮ ਕਰਕੇ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਸੀ, ਜਿਸ ਦੌਰਾਨ ਹਰ ਖਿਡਾਰੀ ਨੂੰ ਪੰਜ-ਪੰਜ ਲੱਖ ਰੁਪਏ ਦਿੱਤੇ ਗਏ ਸਨ। ਸ੍ਰੀ ਸੁਰਿੰਦਰ ਕੁਮਾਰ ਜੋ ਉਸ ਸਮੇਂ ਨਹੀਂ ਪੁੱਜ ਸਕੇ ਸਨ, ਨੂੰ ਅੱਜ ਸਨਮਾਨਿਤ ਰਾਸ਼ੀ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਨਾਲ ਪੂਰੇ ਦੇਸ਼ ਵਾਸੀਆਂ ਦਾ ਮਾਣ ਵਧਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ, ਖੁਸ਼ਵਿੰਦਰ ਸਿੰਘ ਭਾਟੀਆ, ਕੁਲਦੀਪ ਸਿੰਘ ਨੱਸੂਪੁਰ, ਜੋਧ ਸਿੰਘ ਸਮਰਾ, ਸੁਖਵਰਸ਼ ਸਿੰਘ ਪੰਨੂੰ, ਸੁੱਖਾ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ. ਡਾ. ਦਲਜੀਤ ਸਿੰਘ ਸੰਧੂ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉਪਲ, ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏ.ਪੀ.ਸਿੰਘ, ਡੀਨ ਅਕੈਡਮਿਕ ਡਾ. ਸ਼ੌਕੀਨ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਓਐਸਡੀ. ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।

-PTCNews

Related Post