ਕੈਨੇਡਾ 'ਚ ਮਿਲਿਆ ਹੁਣ ਤੱਕ ਦਾ ਸਭ ਤੋਂ ਵੱਧ ਡਰੱਗ ਦਾ ਜ਼ਖੀਰਾ, ਕਈ ਪੰਜਾਬੀ ਮੁੰਡੇ ਕੁੜੀਆਂ ਗ੍ਰਿਫ਼ਤਾਰ

By  Jagroop Kaur June 23rd 2021 11:20 PM

ਕੈਨੇਡਾ ਵਿਚ ਹੁਣ ਤੱਕ ਸਭ ਤੋਂ ਵੱਡਾ ਨਸ਼ੇ ਦਾ ਜ਼ਖੀਰਾ ਬਰਾਮਦ ਹੋਇਆ ਹੈ , ਜਿਸ ਵਿਚ ਬੇੱਹਦ ਹੈਰਾਨ ਕਰਨ ਵਾਲੇ ਖੁਲਾਸੇ ਵੀ ਹੋਏ ਹਨ। ਜਾਣਕਾਰੀ ਮੁਤਾਬਿਕ 6 ਮਹੀਨੇ ਚੱਲੇ ਪ੍ਰੋਜੈਕਟ ਤਹਿਤ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 1000 ਕਿਲੋ ਤੋਂ ਉਪਰ ਦੇ ਨਸ਼ੇ ਸਮੇਤ 20 ਦੇ ਕਰੀਬ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਮੂਲ ਦੇ ਲੋਕ ਸ਼ਾਮਲ ਹਨ। ਪੁਲਸ ਨੇ 444 ਕਿਲੋ ਕੋਕੀਨ, 182 ਕਿਲੋ ਕ੍ਰਿਸਟਲ ਮਿੱਥ, 427 ਕਿਲੋ ਭੰਗ, 9 ਲੱਖ 66 ਹਜ਼ਾਰ 20 ਕੈਨੇਡੀਅਨ ਡਾਲਰ ਅਤੇ ਇਕ ਗੰਨ, 21 ਵਹੀਕਲ ਜਿਸ ਵਿਚ 5 ਟ੍ਰੈਕਟਰ ਟਰੈਲਰ ਵੀ ਸ਼ਾਮਲ ਹਨ, ਬਰਾਮਦ ਕੀਤੇ ਹਨ। ਪੁਲਸ ਨੇ ਕੁੱਲ ਉਹਨਾਂ 'ਤੇ 182 ਚਾਰਜ ਲਾਏ ਹਨ। Read more : ਪੰਜਾਬ ਪੁਲਿਸ ’ਚ ਭਰਤੀ ਹੋਣ ਦਾ ਸੁਨਹਿਰੀ ਮੌਕਾ, ਮੁੱਖ ਮੰਤਰੀ ਨੇ... ਪੁਲਿਸ ਵੱਲੋਂ ਗ੍ਰਿਫ਼ਤਾਰ ਵਿਕਅਤੀਆਂ ਵਿਚ ਪੰਜਾਬੀ ਮੂਲ ਦੇ ਲੋਕ ਵੀ ਕਾਬੂ ਹੋਏ ਹਨ ਜਿੰਨਾ ਵਿਚ ਬਰੈਂਪਟਨ ਤੋਂ ਗੁਰਬਖਸ਼ ਸਿੰਘ ਗਰੇਵਾਲ,ਕੈਲੇਡਨ ਤੋਂ ਹਰਬਲਜੀਤ ਸਿੰਘ ਤੂਰ, ਕੈਲੇਡਨ ਤੋਂ ਅਮਰਬੀਰ ਸਿੰਘ ਸਰਕਾਰੀਆ (25), ਕੈਲੇਡਨ ਤੋਂ ਹਰਬਿੰਦਰ ਭੁੱਲਰ ਨਾਮ ਦੀ ਇੱਕ ਔਰਤ ਕਿਚਨਰ ਤੋਂ ਸਰਜੰਟ ਸਿੰਘ ਧਾਲੀਵਾਲ (37), ਕਿਚਨਰ ਤੋਂ ਹਰਬੀਰ ਧਾਲੀਵਾਲ (26), ਕਿਚਨਰ ਤੋਂ ਗੁਰਮਨਪ੍ਰੀਤ ਗਰੇਵਾਲ (26), ਬਰੈਂਪਟਨ ਤੋਂ ਸੁਖਵੰਤ ਬਰਾੜ (37), 25 Punjabi men held as int'l drug racket busted in Canada - Sentinelassam Read more : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ... ਬਰੈਂਪਟਨ ਤੋਂ ਪਰਮਿੰਦਰ ਗਿੱਲ (33), ਸਰੀ ਤੋਂ ਜੈਸਨ ਹਿਲ (43), ਟਰਾਂਟੋ ਤੋਂ ਰਿਆਨ (28), ਟੋਰਾਂਟੋ ਤੋਂ ਜਾ ਮਿਨ (23), ਟਰਾਂਟੋ ਤੋਂ ਡੈਮੋ ਸਰਚਵਿਲ (24), ਵਾੱਨ ਤੋਂ ਸੈਮੇਤ ਹਾਈਸਾ (28), ਟੋਰਾਂਟੋ ਤੋਂ ਹਨੀਫ ਜਮਾਲ (43), ਟੋਰਾਂਟੋ ਤੋਂ ਵੀ ਜੀ ਹੁੰਗ (28), ਟਰਾਂਟੋ ਤੋਂ ਨਦੀਮ ਲੀਲਾ (35), ਟੋਰਾਂਟੋ ਤੋਂ ਯੂਸਫ ਲੀਲਾ (65), ਟੋਰਾਂਟੋ ਤੋਂ ਐਂਡਰੇ ਵਿਲਿਅਮ (35) ਦੇ ਨਾਮ ਸ਼ਾਮਲ ਹਨ। ਜਿਨ੍ਹਾਂ ਵਿਚੋਂ 2 ਲੋਕ ਹਾਲੇ ਵੀ ਫ਼ਰਾਰ ਚਲ ਰਹੇ ਹਨ।ImageRead More : ਟੇਸਲਾ ਨੇ ਚੀਨ ਵਿੱਚ ਖੋਲ੍ਹਿਆ ਪਹਿਲਾ ਸੋਲਰ ਚਾਰਜਿੰਗ ਸਟੇਸ਼ਨ ਜ਼ਿਕਰਯੋਗ ਹੈ ਕਿ ਇਹ ਆਪ੍ਰੇਸ਼ਨ ਨਵੰਬਰ 2020 ਵਿਚ ਸ਼ੁਰੂ ਹੋਇਆ ਸੀ। ਨਸ਼ੇ ਮੈਕਸੀਕੋ ਤੇ ਕੈਲੀਫੋਰਨੀਆ ਤੋਂ ਲਿਆ ਕੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਭੇਜੇ ਜਾਂਦੇ ਸਨ। ਪੁਲਸ ਵੱਲੋਂ ਕੈਨੇਡੀਅਨ ਬਾਰਡਰ 'ਤੇ ਨਸ਼ਿਆਂ ਨਾਲ ਭਰਿਆ ਇਕ ਟਰੱਕ ਟਰੇਲਰ ਫੜ੍ਹੇ ਜਾਣ ਤੋਂ ਬਾਅਦ ਇਹ ਆਪ੍ਰੇਸ਼ਨ ਵੱਡੇ ਪੱਧਰ 'ਤੇ ਸ਼ੁਰੂ ਕੀਤਾ ਗਿਆ ਸੀ, ਅਤੇ ਅਜੇ ਵੀ ਜਾਂਚ ਜਾਰੀ ਹੈ।

Related Post