ਮੋਟਰਸਾਈਕਲ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਕੇ 'ਤੇ ਮੌਤ

By  Jashan A August 3rd 2021 05:23 PM

ਅੰਮ੍ਰਿਤਸਰ: ਪੰਜਾਬ 'ਚ ਸੜਕੀ ਹਾਦਸੇ ਲਗਾਤਾਰ ਵਾਪਰ ਰਹੇ ਹਨ, ਜਿਸ ਦੌਰਾਨ ਕਈ ਲੋਕ ਆਪਣੀਆਂ ਜਾਨਾਂ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਸ੍ਰੀ ਅੰਮ੍ਰਿਤਸਰ ਸਾਹਿਬ-ਰਾਮ ਤੀਰਥ ਰੋਡ 'ਤੇ ਵਾਪਰਿਆ ਹੈ, ਜਿਥੇ ਮੋਟਰਸਾਈਕਲ ਤੇ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਲ ਪਤੀ-ਪਤਨੀ ਦੀ ਮੌਕੇ 'ਤੇ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸੇ ਕੰਮ ਤੋਂ ਅੰਮ੍ਰਿਤਸਰ ਆਏ ਸਨ। ਪ੍ਰਤੱਖਦਰਸ਼ੀਆਂ ਦਾ ਕਹਿਣਾ ਹੈ ਕਿ ਗੱਡੀ 'ਚ ਕਰੀਬ 4 ਲੋਕ ਬੈਠੇ ਹੋਏ ਸਨ, ਜਿਨ੍ਹਾਂ 'ਚ ਕੁਝ ਪੰਜਾਬ ਪੁਲਿਸ ਦੇ ਮੁਲਾਜ਼ਮ ਸਨ ਤੇ ਉਹਨਾਂ ਨੇ ਸ਼ਰਾਬ ਪੀ ਰੱਖੀ ਸੀ ਤੇ ਹਾਦਸੇ ਬਾਅਦ ਸਾਰੇ ਹੀ ਗੱਡੀ ਛੱਡ ਕੇ ਫਰਾਰ ਹੋ ਗਏ।

ਹੋਰ ਪੜ੍ਹੋ: ਬੇਅਦਬੀ ਤੇ ਵਿਵਾਦਿਤ ਪੋਸਟਰ ਮਾਮਲੇ ‘ਚ 6 ਡੇਰਾ ਪ੍ਰੇਮੀਆਂ ਦੀ ਹੋਈ ਫਰੀਦਕੋਟ ਅਦਾਲਤ ‘ਚ ਪੇਸ਼ੀ

ਉਧਰ ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post