ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਕੇ 'ਤੇ ਹੋਈ ਮੌਤ

By  Riya Bawa October 31st 2021 11:54 AM -- Updated: October 31st 2021 12:33 PM

ਫਿਰੋਜ਼ਪੁਰ : ਪੰਜਾਬ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਕ ਅਜਿਹੀ ਹੀ ਸੜਕ ਘਟਨਾ ਫਿਰੋਜ਼ਪੁਰ ਤੋਂ ਸਾਹਮਣੇ ਆਈ ਹੈ ਜਿਥੇ ਇਕ ਸਵਿੱਫਟ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਸੀ ਹਾਦਸੇ ਵਿਚ 3 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਹਾਦਸਾ ਸਥਾਨਕ ਮੱਲਾਂਵਾਲਾ ਰੋਡ 'ਤੇ ਪਿੰਡ ਭੇਡੀਆਂ ਨੇੜੇ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਤਿੰਨੇ ਨੌਜਵਾਨ ਆਪਣੀ ਸਵਿੱਫਟ ਕਾਰ 'ਚ ਸਵਾਰ ਹੋ ਕੇ ਫਿਰੋਜ਼ਪੁਰ ਤੋਂ ਮੱਲਾਂਵਾਲਾ ਨੂੰ ਆ ਰਹੇ ਸਨ।ਇਸ ਦੌਰਾਨ ਰਾਹ 'ਚ ਉਨ੍ਹਾਂ ਨਾਲ ਇਹ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਤਿੰਨਾਂ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਹਈ।   ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜ ਗਈ। ਫਿਲਹਾਲ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTC News

Related Post