ਸੰਗਰੂਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

By  Riya Bawa September 13th 2021 04:38 PM

ਸੰਗਰੂਰ : ਸੰਗਰੂਰ ਦੇ ਭਵਾਨੀਗੜ੍ਹ ਵਿਚ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇੱਕ ਟਰੱਕ ਨੇ ਸਕੂਟੀ ਤੇ ਸਵਾਰ ਪਤੀ -ਪਤਨੀ ਨੂੰ ਟੱਕਰ ਮਾਰ ਦਿੱਤੀ। ਟਰੱਕ ਦੇ ਟਾਇਰ ਹੇਠਾਂ ਆਉਣ ਨਾਲ ਸਕੂਟੀ ਤੇ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਪਤੀ ਵਾਲ -ਵਾਲ ਬਚ ਗਿਆ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭਵਾਨੀਗੜ੍ਹ ਥਾਣੇ ਦੇ ਐਸਐਚਓ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਭਵਾਨੀਗੜ੍ਹ ਵਿੱਚ ਸਵੇਰੇ ਕਰੀਬ 10:00 ਵਜੇ ਭੱਲੀਗੜ੍ਹ ਰੋਡ ਤੇ ਭਵਾਨੀਗੜ੍ਹ ਵਾਸੀ ਪਤੀ -ਪਤਨੀ ਸਕੂਟੀ 'ਤੇ ਆ ਰਹੇ ਸਨ ਅਤੇ ਪਿੱਛਿਓਂ ਆ ਰਹੇ ਟਰੱਕ ਨਾਲ ਟਕਰਾ ਕੇ ਮ੍ਰਿਤਕ ਟਰੱਕ ਦੇ ਟਾਇਰ ਹੇਠਾਂ ਆਉਣ ਨਾਲ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਪਤੀ ਬਚ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਮੌਕੇ 'ਤੇ ਫਰਾਰ ਹੋ ਗਿਆ ਅਤੇ ਅਸੀਂ ਟਰੱਕ ਨੂੰ ਆਪਣੇ ਕਬਜ਼ੇ' ਚ ਲੈ ਲਿਆ ਹੈ, ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰੇ ਦੇਖੇ ਜਾ ਰਹੇ ਹਨ ਅਤੇ ਗਲਤੀ ਨੂੰ ਦੇਖ ਕੇ ਸਾਡੇ ਵੱਲੋਂ ਕਾਰਵਾਈ ਕੀਤੀ ਜਾਵੇਗੀ।

-PTC News

Related Post