ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਰਾਮਪੁਰਾ ਫੂਲ ਅਤੇ ਬੁਢਲਾਡਾ ਵਿਖੇ ਰੇਲ ਗੱਡੀਆਂ ਦੇ ਸਟਾਪੇਜ ਬਣਾਉਣ ਲਈ ਪਿਯੂਸ਼ ਗੋਇਲ ਦਾ ਧੰਨਵਾਦ

By  Jashan A January 23rd 2019 07:29 PM

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਰਾਮਪੁਰਾ ਫੂਲ ਅਤੇ ਬੁਢਲਾਡਾ ਵਿਖੇ ਰੇਲ ਗੱਡੀਆਂ ਦੇ ਸਟਾਪੇਜ ਬਣਾਉਣ ਲਈ ਪਿਯੂਸ਼ ਗੋਇਲ ਦਾ ਧੰਨਵਾਦ,ਚੰਡੀਗੜ : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਰੇਲ ਮੰਤਰੀ ਪਿਯੂਸ਼ ਗੋਇਲ ਦਾ ਧੰਨਵਾਦ ਕੀਤਾ ਹੈ, ਜਿਹਨਾਂ ਨੇ ਉਹਨਾਂ ਦੀ ਬੇਨਤੀ ਮੰਨਦੇ ਹੋਏ ਦਿੱਲੀ ਸੇਰਾਏ ਰੋਹੱਲਾ-ਬੀਕਾਨੇਰ ਐਕਸਪ੍ਰੈਸ ਟਰੇਨ ਦਾ ਰਾਮਪੁਰਾ ਫੂਲ ਵਿਖੇ ਸਟਾਪੇਜ ਬਣਾਉਣ ਅਤੇ ਦਿੱਲੀ-ਸ੍ਰੀ ਗੰਗਾਨਗਰ ਸੁਪਰਫਾਸਟ ਐਕਸਪ੍ਰੈਸ ਦਾ ਬੁਢਲਾਡਾ ਵਿਖੇ ਸਟਾਪੇਜ ਮੁੜ ਚਾਲੂ ਕਰਨ ਦਾ ਫੈਸਲਾ ਲਿਆ ਹੈ।

sad ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਰਾਮਪੁਰਾ ਫੂਲ ਅਤੇ ਬੁਢਲਾਡਾ ਵਿਖੇ ਰੇਲ ਗੱਡੀਆਂ ਦੇ ਸਟਾਪੇਜ ਬਣਾਉਣ ਲਈ ਪਿਯੂਸ਼ ਗੋਇਲ ਦਾ ਧੰਨਵਾਦ

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਉਹਨਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਸੀ ਕਿ ਰਾਮਪੁਰਾ ਫੂਲ ਦੇ ਲੋਕਾਂ ਨੇ ਉਹਨਾਂ ਨੂੰ ਮਿਲ ਕੇ ਬੇਨਤੀ ਕੀਤੀ ਹੈ ਕਿ ਦਿੱਲੀ-ਬੀਕਾਨੇਰ ਐਕਸਪ੍ਰੈਸ ਟਰੇਨ ਦਾ ਰਾਮਪੁਰਾ ਫੂਲ ਵਿਖੇ ਸਟਾਪੇਜ ਹੋਵੇ। ਲੋਕਾਂ ਨੇ ਕਿਹਾ ਸੀ ਕਿ ਇਸ ਨਾਲ ਨਾ ਸਿਰਫ ਵਪਾਰੀਆਂ ਨੂੰ ਲਾਭ ਹੋਵੇਗਾ, ਸਗੋਂ ਕੈਂਸਰ ਦੇ ਇਲਾਜ ਲਈ ਬੀਕਾਨੇਰ ਜਾਣ ਵਾਲੇ ਲੋਕਾਂ ਨੂੰ ਸੌਖ ਹੋ ਜਾਵੇਗੀ।

sad ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਰਾਮਪੁਰਾ ਫੂਲ ਅਤੇ ਬੁਢਲਾਡਾ ਵਿਖੇ ਰੇਲ ਗੱਡੀਆਂ ਦੇ ਸਟਾਪੇਜ ਬਣਾਉਣ ਲਈ ਪਿਯੂਸ਼ ਗੋਇਲ ਦਾ ਧੰਨਵਾਦ

ਬੀਬੀ ਬਾਦਲ ਨੇ ਕਿਹਾ ਕਿ ਉਹ ਗੋਇਲ ਦੇ ਬੇਹੱਦ ਸ਼ੁਕਰਗੁਜ਼ਾਰ ਹਨ, ਜਿਹਨਾਂ ਨੇ ਦਿੱਲੀ-ਸ੍ਰੀ ਗੰਗਾਨਗਰ ਸੁਪਰਫਾਸਟ ਐਕਸਪ੍ਰੈਸ ਦਾ ਬੁਢਲਾਡਾ ਵਿਖੇ ਦੁਬਾਰਾ ਸਟਾਪੇਜ ਸ਼ੁਰੂ ਕਰਵਾ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਵੀ ਲੋਕਾਂ ਦੀ ਮੰਗ ਉੱਤੇ ਕੀਤਾ ਗਿਆ ਹੈ ਅਤੇ ਇਸ ਨਾਲ ਮਾਲਵਾ ਖੇਤਰ ਦੇ ਲੋਕਾਂ ਨੂੰ ਲਾਭ ਹੋਵੇਗਾ।

-PTC News

Related Post