ਕੋਰੋਨਾ ਵਾਇਰਸ ਨੇ ਰੋਕੀਆਂ ਰੇਲਾਂ, ਜਾਣੋ ਕਿਹੜੀਆਂ-ਕਿਹੜੀਆਂ ਟ੍ਰੇਨਾਂ ਹੋਈਆਂ ਰੱਦ

By  Jashan A March 18th 2020 03:59 PM -- Updated: March 18th 2020 04:01 PM

ਸ੍ਰੀ ਅੰਮ੍ਰਿਤਸਰ ਸਾਹਿਬ: ਕੋਰੋਨਾਵਾਇਰਸ ਕਾਰਨ ਦੇਸ਼ ਭਰ 'ਚ ਸਕੂਲ, ਕਾਲਜ ਬੰਦ ਕਰ ਦਿੱਤੇ ਗਏ ਹਨ। ਇਸ ਵਾਇਰਸ ਦਾ ਅਸਰ ਹੁਣ ਆਵਾਜਾਈ 'ਤੇ ਪੈ ਰਿਹਾ ਹੈ। ਜਿਸ ਦੌਰਾਨ ਭਾਰਤੀ ਰੇਲਵੇ ਵੱਲੋਂ ਕਈ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

Trains canceled due to Coronavirus In Amritsar ਤਾਜ਼ਾ ਜਾਣਕਾਰੀ ਮੁਤਾਬਕ ਅਟਾਰੀ-ਜਬਲਪੁਰ ਟਰੇਨ 1 ਅਪ੍ਰੈਲ ਤੱਕ ਤੇ ਦਿੱਲੀ-ਪਠਾਨਕੋਟ ਮੇਲ ਨੂੰ 30 ਮਾਰਚ ਤੱਕ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਭਾਗ ਨੇ ਬੁਕਿੰਗ ਘਟਣ ਦੇ ਚਲਦਿਆਂ ਇਹ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਨਰਲ ਟਿਕਟਾਂ ਦੀ ਸੇਲ 28 ਤੋਂ 30 ਪ੍ਰਤੀਸ਼ਤ ਘਟ ਗਈ ਹੈ।

ਇਸ ਤੋਂ ਇਲਾਵਾ ਫਿਰੋਜ਼ਪੁਰ ਡਵੀਜ਼ਨ ਨੂੰ ਵੀ ਕੋਰੋਨਾ ਦੀ ਵੱਡੀ ਮਾਰ ਪਈ ਹੈ। ਮਿਲੀ ਜਾਣਕਾਰੀ ਮੁਤਾਬਕ 1 ਮਾਰਚ ਤੋਂ 16 ਮਾਰਚ ਤੱਕ ਕਰੀਬ 3 ਲੱਖ 25 ਹਜ਼ਾਰ ਮੁਸਾਫ਼ਰਾਂ ਨੇ ਟਿਕਟਾਂ ਰੱਦ ਕਰਵਾ ਦਿੱਤੀਆਂ ਹਨ। ਫਿਰੋਜ਼ਪੁਰ ਡਵੀਜ਼ਨ ਨੇ ਰੱਦ ਹੋਈਆਂ ਟਿਕਟਾਂ ਦੇ 20 ਕਰੋੜ 79 ਲੱਖ ਰੁਪਏ ਤੋਂ ਵੱਧ ਦੀ ਰਕਮ ਵਾਪਸ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਦਿੱਲੀ ਤੋਂ ਪਠਾਨਕੋਟ ਕੈਂਟ ਜਾਣ ਵਾਲੀ ਰੇਲ ਗੱਡੀ ਧੌਲਾਧਾਰ ਐਕਸਪ੍ਰੈੱਸ 14035 ਨੂੰ ਰੱਦ ਕੀਤਾ ਜਾ ਚੁੱਕਾ ਹੈ।

ਹੋਰ ਪੜ੍ਹੋ: ਕਰਤਾਰਪੁਰ ਲਾਂਘਾ ਬੰਦ ਕਰਨ ਦੇ ਫੈਸਲੇ 'ਤੇ ਗਿ.ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਤੁਹਾਨੂੰ ਦੱਸ ਦੇਈਏ ਕਿ ਬਹੁਤ ਸਾਰੀਆਂ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਸਹੂਲਤ ਮੁਹੱਈਆ ਕਰਵਾ ਰਹੀਆਂ ਹਨ। ਜਿਸ ਕਾਰਨ ਲੋਕ ਆਵਾਜਾਈ ਦਾ ਇਸਤੇਮਾਲ ਵੀ ਘੱਟ ਕਰ ਰਹੇ ਹਨ। ਪਿਛਲੇ ਦਿਨੀਂ ਵੀ ਮੱਧ ਰੇਲਵੇ ਨੇ 22 ਟਰੇਨਾਂ ਨੂੰ 31 ਮਾਰਚ ਤਕ ਰੱਦ ਕਰ ਦਿੱਤਾ।

Trains canceled due to Coronavirus In Amritsar ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 198,718 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 7,989 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 147 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

Trains canceled due to Coronavirus In Amritsar ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post