Uttarakhand: ਚਮੋਲੀ 'ਚ ਅਲਕਨੰਦਾ ਨਦੀ ਦੇ ਕਿਨਾਰੇ ਵੱਡਾ ਹਾਦਸਾ, ਕਰੰਟ ਲੱਗਣ ਨਾਲ 15 ਦੀ ਮੌਤ, ਕਈ ਜ਼ਖਮੀ
Chamoli Accident: ਉੱਤਰਾਖੰਡ ਦੇ ਚਮੋਲੀ 'ਚ ਬੁੱਧਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਚਮੋਲੀ ਬਾਜ਼ਾਰ ਨੇੜੇ ਨਮਾਮੀ ਗੰਗੇ ਪ੍ਰੋਜੈਕਟ ਵਾਲੀ ਥਾਂ 'ਤੇ ਅਚਾਨਕ ਕਰੰਟ ਆ ਗਿਆ। ਇਸ ਦੌਰਾਨ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ, ਇਸ ਦੇ ਨਾਲ ਹੀ ਕਈ ਲੋਕ ਝੁਲਸ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ 'ਤੇ 24 ਲੋਕ ਮੌਜੂਦ ਸਨ, ਜਿਨ੍ਹਾਂ 'ਚੋਂ ਕਰੀਬ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਝੁਲਸੇ ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਲਿਜਾਇਆ ਜਾ ਰਿਹਾ ਹੈ। ਡੀਐਸਪੀ ਪ੍ਰਮੋਦ ਸ਼ਾਹ ਨੇ ਦੱਸਿਆ ਕਿ ਕੁਝ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਦੀ ਮੈਡੀਕਲ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।
Uttarakhand | 10 people died and several injured after a transformer exploded on the banks of the Alaknanda River in the Chamoli district. Injured have been admitted to the district hospital: SP Chamoli Parmendra Doval — ANI (@ANI) July 19, 2023
ਇਸ ਤਰ੍ਹਾਂ ਹੋਇਆ ਹਾਦਸਾ
ਚਸ਼ਮਦੀਦ ਨੇ ਦੱਸਿਆ ਕਿ ਰਾਤ ਨੂੰ ਇੱਥੇ ਰੁਕੇ ਕੇਅਰਟੇਕਰ ਦਾ ਸਵੇਰੇ ਫੋਨ ਨਹੀਂ ਵੱਜ ਰਿਹਾ ਸੀ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਮੌਕੇ 'ਤੇ ਆ ਕੇ ਭਾਲ ਕੀਤੀ। ਫਿਰ ਪਤਾ ਲੱਗਾ ਕਿ ਕੇਅਰਟੇਕਰ ਦੀ ਮੌਤ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਸਮੇਤ ਪਿੰਡ ਵਾਸੀ ਵੀ ਮੌਕੇ 'ਤੇ ਪਹੁੰਚ ਗਏ। ਜਦੋਂ ਉਹ ਇੱਥੇ ਪਹੁੰਚਿਆ ਤਾਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਕਰੰਟ ਉੱਥੇ ਫਿਰ ਫੈਲ ਗਿਆ। ਇਸ ਦੀ ਲਪੇਟ 'ਚ ਕਈ ਲੋਕ ਆ ਗਏ।
- PTC NEWS