ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

By  Shanker Badra June 26th 2020 06:59 PM

ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ:ਪਟਿਆਲਾ : ਭਾਰਤ-ਚੀਨ ਸਰਹੱਦ 'ਤੇ ਸਥਿਤ ਗਲਵਾਨ ਘਾਟੀ ਵਿਖੇ ਚੀਨ ਦੀਆਂ ਫ਼ੌਜਾਂ ਨਾਲ ਹੋਈ ਖੂਨੀ ਝੜੱਪ 'ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ 'ਸੀਲ' ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਪਟਿਆਲਾ ਦੇ ਦੀਵਾਨ ਹਾਲ ਸੰਪਨ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਦੀ ਤਰਫੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਸਾਂਸਦ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਮਦਨ ਲਾਲ ਜਲਾਲਪੁਰ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ ਸਮੇਤ ਸਮੁੱਚੀਆਂ ਰਾਜਨੀਤਕ ਪਾਰਟੀਆਂ ਵਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ।

Tribute ceremonies of Shaheed Naib Subedar Mandeep Singh in Patiala ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਇਸ ਸ਼ਰਧਾਂਜਲੀ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਲਈ ਐਲਾਨੀ ਗਈ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵਿੱਚੋਂ 5 ਲੱਖ ਰੁਪਏ ਦਾ ਚੈਕ ਸ਼ਹੀਦ ਦੀ ਸੁਪਤਨੀ ਸ੍ਰੀਮਤੀ ਗੁਰਦੀਪ ਕੌਰ ਅਤੇ ਮਾਤਾ ਸ੍ਰੀਮਤੀ ਸ਼ਕੁੰਤਲਾ ਕੌਰ ਨੂੰ ਸੌਂਪਿਆ।

Tribute ceremonies of Shaheed Naib Subedar Mandeep Singh in Patiala ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਦੱਸਿਆ ਕਿ ਉਹ ਪਿੰਡ ਦੇ ਵਿਕਾਸ ਲਈ 1 ਕਰੋੜ ਰੁਪਏ ਤੋਂ ਜ਼ਿਆਦਾ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਖ਼ਰਚ ਕਰਨਗੇ, ਜਿਸ 'ਚੋਂ 50 ਲੱਖ ਰੁਪਏ ਯਾਦਗਾਰੀ ਸਮਾਰਕ ਲਈ, 25 ਲੱਖ ਰੁਪਏ ਧਰਮਸ਼ਾਲਾ, 10 ਲੱਖ ਰੁਪਏ ਸਮਸ਼ਾਨਘਾਟ, 10 ਲੱਖ ਰੁਪਏ ਸਕੂਲ, 10 ਲੱਖ ਰੁਪਏ ਸਟੇਡੀਅਮ ਲਈ ਖਰਚੇ ਜਾਣਗੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਮੌਕੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਪਿੰਡ ਵਿਚ ਯਾਦਗਾਰ ਉਸਾਰੀ ਜਾਵੇਗੀ। ਇਸ ਦੌਰਾਨ ਭਾਰੀ ਗਿਣਤੀ 'ਚ ਲੋਕ, ਸਿਆਸੀ ਲੀਡਰ, ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਦੱਸ ਦੇਈਏ ਕਿ ਬੀਤੇ ਦਿਨੀਂ ਭਾਰਤ-ਚੀਨ ਵਿਚਕਾਰ ਹੋਈ ਝੜਪ 'ਚ ਭਾਰਤ ਦੇ 20 ਫੌਜੀ ਜਵਾਨ ਸ਼ਹੀਦ ਹੋਏ ਸਨ, ਜਿਨ੍ਹਾਂ 'ਚੋਂ 4 ਜਵਾਬ ਪੰਜਾਬ ਦੇ ਸਨ।

-PTCNews

Related Post