ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

By  Shanker Badra November 8th 2021 10:15 AM -- Updated: November 8th 2021 10:20 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਅੱਜ ਸਵੇਰੇ 10 ਵਜੇ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਅੱਜ ਸਵੇਰੇ 10 ਵਜੇ ਸਦਨ ਦੀ ਕਾਰਵਾਈ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਸਮੇਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਗਈ ਹੈ ਅਤੇ ਥੋੜੀ ਦੇਰ ਬਾਅਦ ਹੀ ਵਿਧਾਨ ਸਭਾ ਦੀ ਕਾਰਵਾਈ 11 ਨਵੰਬਰ, ਗਿਆਰਾਂ ਵਜੇ ਤੱਕ ਮੁਲਤਵੀ ਕੀਤੀ ਗਈ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਇਸ ਸੈਸ਼ਨ ਵਿਚ ਅੱਜ ਜਿਨ੍ਹਾਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਣੀ ਹੈ, ਉਨ੍ਹਾਂ ਵਿਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਸੰਸਦੀ ਸਕੱਤਰ ਰਵਿੰਦਰ ਸਿੰਘ ਸੰਧੂ , ਨਾਇਬ ਸੂਬੇਦਾਰ ਸ਼ਹੀਦ ਜਸਵਿੰਦਰ ਸਿੰਘ ,ਸ਼ਹੀਦ ਮਨਜੀਤ ਸਿੰਘ ਸਿਪਾਹੀ , ਬਲਵਿੰਦਰ ਸਿੰਘ ਨਕਈ , ਚੇਅਰਮੈਨ , ਇਫਕੋ ( ਆਈ.ਐਫ.ਐਫ.) , ਨਿਰੰਜਨ ਸਿੰਘ ਸੁਤੰਤਰਤਾ ਸੰਗਰਾਮੀ ਅਤੇ ਅਵਿਨਾਸ਼ ਚੰਦਰ ਸੁਤੰਤਰਤਾ ਸੰਗਰਾਮੀ ਦੇ ਨਾਂ ਸ਼ਾਮਲ ਹਨ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਦਰਅਸਲ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖੇਤੀਬਾੜੀ ਕਾਨੂੰਨਾਂ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਬਾਰੇ ਮਤਾ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। 8 ਨਵੰਬਰ ਅਤੇ 11 ਨਵੰਬਰ ਵਾਲੇ ਦਿਨ ਸੈਸ਼ਨ ਦੀ ਕਾਰਵਾਈ ਹੋਵੇਗੀ,ਜਦਕਿ 9 ਅਤੇ 10 ਨਵੰਬਰ ਨੂੰ ਸੈਸ਼ਨ ਵਿਚ ਛੁੱਟੀ ਰੱਖੀ ਗਈ ਹੈ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ , ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਇਸ ਤੋਂ ਬਾਅਦ 11 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਬੀ.ਐਸ.ਐਫ਼ ਦਾ ਘੇਰਾ ਵਧਾ ਕੇ 15 ਤੋਂ 50 ਕਿਲੋਮੀਟਰ ਕਰਨ ਦਾ ਫ਼ੈਸਲਾ ਰੱਦ ਕਰਨ ਲਈ ਪ੍ਰਸਤਾਵ ਆਵੇਗਾ। ਇਸ ਨੂੰ ਲੈ ਕੇ ਹੰਗਾਮਾ ਹੋਣ ਦੀ ਪੂਰੀ ਉਮੀਦ ਹੈ। ਨਾਲ ਹੀ ਸੈਸ਼ਨ 'ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਸਤਾਵ ਲਿਆਂਦਾ ਜਾਵੇਗਾ।

ਓਧਰ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਿੱਖ ਵਿਰੋਧੀ ਦੰਗਿਆਂ ਦੀ ਨਿੰਦਾ ਕਰਨ ਅਤੇ ਗਾਂਧੀ ਪਰਿਵਾਰ ਵਿਰੁੱਧ ਕਾਰਵਾਈ ਕਰਨ ਲਈ ਮਤਾ ਵੀ ਲਿਆਂਦਾ ਜਾਣਾ ਚਾਹੀਦਾ ਹੈ। ਸੁਖਬੀਰ ਸਿੰਘ ਬਾਦਲ ਨੇ ਦੰਗਿਆਂ ਲਈ ਕਥਿਤ ਤੌਰ 'ਤੇ ਜ਼ਿੰਮੇਵਾਰ ਗਾਂਧੀ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਵਿੱਚ ਹੋਰਨਾਂ ਪਾਰਟੀਆਂ ਤੋਂ ਵੀ ਸਹਿਯੋਗ ਮੰਗਿਆ ਹੈ।

-PTCNews

Related Post