ਟਿੱਕਰੀ ਬਾਰਡਰ 'ਤੇ ਕਿਸਾਨਾਂ ਨੇ ਸ਼ਹੀਦ ਕਿਸਾਨਾਂ ਤੇ ਫੌਜੀ ਜਵਾਨਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

By  Riya Bawa October 12th 2021 04:53 PM -- Updated: October 12th 2021 04:56 PM

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਟਿੱਕਰੀ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ ਵੱਲੋਂ ਅੱਜ ਅਰਦਾਸ ਦਿਵਸ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਲਖੀਮਪੁਰ ਖੀਰੀ 'ਚ ਮਾਰੇ ਗਏ 4 ਕਿਸਾਨਾਂ ਤੇ ਇੱਕ ਪੱਤਰਕਾਰ ਦੀ ਆਤਮਾ ਦੀ ਸ਼ਾਂਤੀ ਲਈ ਵੀ ਅਰਦਾਸ ਕੀਤੀ ਗਈ।

Lakhimpur Kheri incident: Farmers to attend 'Antim Ardas' in Uttar Pradesh

ਇਸ ਦੇ ਨਾਲ ਹੀ ਬੀਤੇ ਦਿਨੀ ਜੰਮੂ ਕਸ਼ਮੀਰ 'ਚ ਭਾਰਤੀ ਸੈਨਾ ਦੇ ਸ਼ਹੀਦ ਹੋਏ ਜੇਸੀਓ ਤੇ ਜਵਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਕਿਸਾਨਾਂ ਨੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਕਿਸਾਨਾਂ ਨੇ ਇਸ ਦੌਰਾਨ ਬੀਜੇਪੀ ਸਰਕਾਰ ਦੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਇਸ ਸਰਕਾਰ ਵਿੱਚ ਨਾ ਤਾਂ ਕਿਸਾਨ ਸੁਰੱਖਿਅਤ ਹਨ ਤੇ ਨਾ ਹੀ ਜਵਾਨ।

Lakhimpur Kheri violence: UP announces relief, job for kin of deceased farmers

ਉਨ੍ਹਾਂ ਦਾ ਕਹਿਣਾ ਹੈ ਕਿ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਦੀ ਯਾਦ ਵਿੱਚ 16 ਅਕਤੂਬਰ ਨੂੰ ਕਲਸ਼ ਯਾਤਰਾ ਕੱਢੀ ਜਾਵੇਗੀ। ਇਨ੍ਹਾਂ ਕਿਸਾਨਾਂ ਦੀਆਂ ਅਸਥੀਆਂ ਨਾਲ ਕਲਸ਼ ਯਾਤਰਾ ਪੂਰੇ ਦੇਸ਼ ਵਿੱਚ ਕੱਢੀ ਜਾਵੇਗੀ ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਇੰਨਾ ਹੀ ਨਹੀਂ, ਕਿਸਾਨ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਰੋਕੋ ਦਾ ਵਿਰੋਧ ਕਰ ਰਹੇ ਹਨ। ਅੰਦੋਲਨਕਾਰੀ ਕਿਸਾਨਾਂ ਨੇ ਇੱਕ ਵਾਰ ਫਿਰ ਕਿਹਾ ਕਿ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀਬਾੜੀ ਕਾਨੂੰਨ ਰੱਦ ਨਹੀਂ ਕਰਦੀ।

-PTC News

Related Post