ਮੋਰਚੇ ਦੌਰਾਨ ਸ਼ਹਾਦਤ ਦੇ ਗਏ ਕਿਸਾਨਾਂ ਨੂੰ ਮੋਨ ਧਾਰ ਕੇ ਸ਼ਰਧਾਂਜ਼ਲੀ ਦਿੱਤੀ ਗਈ

By  Jagroop Kaur January 4th 2021 03:07 PM -- Updated: January 4th 2021 03:17 PM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ 'ਚ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ। ਕਿਸਾਨਾਂ ਨੇ 2 ਮਿੰਟ ਦਾ ਮੌਨ ਧਾਰਿਆ। ਸਰਕਾਰ ਨਾਲ ਮੀਟਿੰਗ ਵਿਚ ਸ਼ਾਮਲ ਹੋਏ ਕਿਸਾਨ ਨੁਮਾਇੰਦਿਆਂ ਨੇ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਕੇਂਦਰੀ ਮੰਤਰੀਆਂ ਨਰਿੰਦਰ ਸਿੰਘ ਤੋਮਰ ਅਤੇ ਪੀਯੂਸ਼ ਗੋਇਲ ਨੇ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਅੱਜ ਯਾਨੀ ਕਿ 4 ਜਨਵਰੀ ਨੂੰ 7ਵੇਂ ਦੌਰ ਦੀ ਗੱਲਬਾਤ ਹੋ ਰਹੀ ਹੈ। ਵਿਗਿਆਨ ਭਵਨ ’ਚ ਇਕ ਵਾਰ ਫਿਰ ਤੋਂ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਤਿੰਨ ਮੰਤਰੀਆਂ ਵਿਚਾਲੇ ਕਿਸਾਨੀ ਮੁੱਦੇ ’ਤੇ ਗੱਲਬਾਤ ਹੋ ਰਹੀ ਹੈ। ਅੱਜ ਦੀ ਬੈਠਕ ’ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪਿਊਸ਼ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਮੌਜੂਦ ਹਨ।ਖੇਤੀ ਕਾਨੂੰਨਾਂ ਅਤੇ ਐੱਮ. ਐੱਸ. ਪੀ. ਨੂੰ ਲੈ ਕੇ ਰੇੜਕਾ ਬਰਕਰਾਰ ਹੈ। ਅੱਜ ਦੀ ਬੈਠਕ ’ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਦੀ ਮੰਗ ’ਤੇ ਮੰਥਨ ਹੋਵੇਗਾ। ਪਿਛਲੀ ਬੈਠਕ 30 ਦਸੰਬਰ 2020 ਨੂੰ ਹੋਈ ਸੀ, ਜਿਸ ’ਚ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਕਾਨੂੰਨ ’ਤੇ ਸਹਿਮਤੀ ਬਣੀ ਸੀ। ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਮਿ੍ਰਤਕ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੀ ਵੀ ਮੰਗ ਕੀਤੀ ਹੈ।

ਹੋਰ ਪੜ੍ਹੋ  : ਦਿੱਗਜ ਕ੍ਰਿਕਟ ਖਿਡਾਰੀ ਕਪਿਲ ਦੇਵ ਨੂੰ ਪਿਆ ਦਿਲ ਦਾ ਦੌਰਾ

ਦੱਸ ਦੇਈਏ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 40ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਅਤੇ ਮੀਂਹ ਦੇ ਬਾਵਜੂਦ ਕਿਸਾਨ ਸੜਕਾਂ ’ਤੇ ਡਟੇ ਹੋਏ ਹਨ। ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਹ ਅੱਜ ਦੀ ਬੈਠਕ ਨੂੰ ਲੈ ਕੈ ਆਸਵੰਦ ਹਨ, ਉਮੀਦ ਹੈ ਕਿ ਸਕਾਰਾਤਮਕ ਨਤੀਜੇ ਆਉਣਗੇ। ਉਨ੍ਹਾਂ ਕਿਹਾ ਕਿ ਜੋ ਵੀ ਫ਼ੈਸਲਾ ਹੋਵੇਗਾ, ਉਹ ਦੇਸ਼ ਅਤੇ ਕਿਸਾਨਾਂ ਦੇ ਹਿੱਤ ’ਚ ਹੋਵੇਗਾ।

Related Post