ਮਾਹਿਲਪੁਰ -ਚੰਡੀਗੜ੍ਹ ਰੋਡ 'ਤੇ ਤੇਜ਼ ਰਫ਼ਤਾਰ ਟਰਾਲੇ ਨੇ ਟਰੱਕ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ

By  PTC NEWS March 4th 2020 01:10 PM

ਮਾਹਿਲਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮਾਹਿਲਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਮਾਹਿਲਪੁਰ -ਚੰਡੀਗੜ੍ਹ ਰੋਡ 'ਤੇ ਪਿੰਡ ਬਡੋਆਣ ਨੇੜੇ ਇਕ ਪੈਟਰੋਲ ਪੰਪ 'ਤੇ ਬੀਤੀ ਰਾਤ ਇਕ ਖੜ੍ਹੇ ਟਰੱਕ ਵਿਚ ਪਿੱਛੋਂ ਆਏ ਇਕ ਤੇਜ ਰਫ਼ਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਟਰੱਕ ਦੇ ਕੋਲ ਖੜ੍ਹੇ 2 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਮੁਗਗੋਵਾਲ ਅਤੇ ਬਿੰਦਰ ਵਾਸੀ ਖੇੜਾ ਵਜੋਂ ਹੋਈ ਹੈ। ਜਿਸ ਤੋਂ ਬਾਅਦ ਮਾਹਿਲਪੁਰ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post