ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ, ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦਾ ਹੁਕਮ ਲਿਆ ਵਾਪਸ

By  Shanker Badra July 16th 2020 03:38 PM

ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ, ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦਾ ਹੁਕਮ ਲਿਆ ਵਾਪਸ:ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਨੇ 6 ਜੁਲਾਈ ਨੂੰ ਸੁਣਾਇਆ ਅਪਣਾ ਫ਼ੈਸਲਾ ਵਾਪਸ ਲੈ ਲਿਆ, ਜਿਸ ਵਿਚ ਕਿਹਾ ਗਿਆ ਸੀ ਕਿ ਭਾਰਤੀਆਂ ਸਮੇਤ ਹਜ਼ਾਰਾਂ ਉਨ੍ਹਾਂ ਵਿਦੇਸ਼ੀ ਵਿਦਿਆਰਥੀਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਵਿਚ ਭੇਜ ਦਿੱਤਾ ਜਾਵੇਗਾ। ਜਿਨ੍ਹਾਂ ਦੀਆਂ ਯੂਨੀਵਰਸਿਟੀਆਂ ਇਸ ਸਾਲ ਸਤੰਬਰ ਤੋਂ ਸ਼ੁਰੂ ਹੋਣ ਵਾਲੇ ਅਕਾਦਮਿਕ ਸੈਸ਼ਨ ਵਿਚ ਕੋਰੋਨਾ ਕਾਰਨ ਸਿਰਫ਼ ਆਨਲਾਈਨ ਕਲਾਸਾਂ ਹੀ ਦੇਣਗੀਆਂ। ਡੋਨਾਲਡ ਟਰੰਪ ਦੇ ਇਸ ਫ਼ੈਸਲੇ ਖ਼ਿਲਾਫ਼ ਦੇਸ਼ ਭਰ ਵਿਚ ਗੁੱਸਾ ਅਤੇ ਵੱਡੀ ਗਿਣਤੀ ਵਿਚ ਸਿਖਿਅਕ ਸੰਸਥਾਨਾਂ ਵਲੋਂ ਮੁਕੱਦਮਾ ਦਰਜ ਕੀਤੇ ਜਾਣ ਦੇ ਬਾਅਦ ਟਰੰਪ ਪ੍ਰਸ਼ਾਸਨ ਨੇ ਇਹ ਹੁਕਮ ਵਾਪਸ ਲੈ ਲਿਆ ਹੈ। ਹਾਰਵਰਡ ਯੂਨੀਵਰਸਿਟੀ ਅਤੇ ਮੈਸਾਚਿਉਟਸ ਇੰਸਟੀਚਿਊਟ ਆਫ਼ ਤਕਨਾਲੋਜੀ (ਐਮ.ਆਈ.ਟੀ.) ਸਮੇਤ ਕਈ ਸਿਖਿਅਕ ਸੰਸਥਾਨਾਂ ਨੇ ਹੋਮਲੈਂਡ ਸੁਰੱਖਿਆ ਵਿਭਾਗ (ਡੀ.ਐਚ.ਐਸ) ਅਤੇ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਨੂੰ ਉਸ ਹੁਕਮ ਨੂੰ ਮੰਨਣ ਤੋਂ ਇੰਨਕਾਰ ਕਰ ਦਿੱਤਾ ਸੀ। [caption id="attachment_418399" align="aligncenter" width="300"] ਭਾਰਤੀ ਵਿਦਿਆਰਥੀਆਂ ਨੂੰ ਵੱਡੀ ਰਾਹਤ, ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਦਾ ਹੁਕਮ ਲਿਆ ਵਾਪਸ[/caption] ਅਮਰੀਕਾ ਵਿੱਚ ਰਹਿੰਦੇ 174 ਭਾਰਤੀਆਂ ਨੇ ਟਰੰਪ ਪ੍ਰਸ਼ਾਸਨ ਦੀ ਐਚ-1 ਬੀ ਵੀਜ਼ਾ (H-1B visa) ਨੀਤੀ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਕੋਲੰਬੀਆ ਦੀ ਅਦਾਲਤ ਵਿੱਚ ਦਾਇਰ ਕੇਸ ਵਿੱਚ ਕਿਹਾ ਗਿਆ ਹੈ ਕਿ ਨਵਾਂ ਐਚ-1 ਬੀ ਨਿਯਮ ਪਰਿਵਾਰਾਂ ਨੂੰ ਵੱਖ ਕਰੇਗਾ। ਇਸ ਕਰਕੇ ਕੁਝ ਲੋਕ ਅਮਰੀਕਾ ਨਹੀਂ ਆ ਸਕਣਗੇ ਜਾਂ ਉਨ੍ਹਾਂ ਨੂੰ ਇਸ ਲਈ ਵੀਜ਼ਾ ਨਹੀਂ ਮਿਲੇਗਾ। ਇਹ ਕੇਸ 174 ਭਾਰਤੀਆਂ ਦੀ ਤਰਫੋਂ ਉਸ ਦੇ ਵਕੀਲ ਵਾਸਡਨ ਬੇਨਿਆਸ ਨੇ ਦਾਇਰ ਕੀਤਾ ਹੈ। ਇਸ ਵਿੱਚ ਕਿਹਾ ਗਿਆ ਕਿ ਐਚ-1 ਬੀ ਤੇ ਐਚ-4 ਵੀਜ਼ਾ ‘ਤੇ ਪਾਬੰਦੀ ਅਮਰੀਕੀ ਅਰਥਚਾਰੇ ਨੂੰ ਨੁਕਸਾਨ ਪਹੁੰਚਾਏਗੀ। ਇਹ ਪਰਿਵਾਰਾਂ ਨੂੰ ਵੱਖ ਕਰੇਗਾ ਤੇ ਇਹ ਸੰਸਦ ਦੇ ਆਦੇਸ਼ਾਂ ਦੇ ਵਿਰੁੱਧ ਵੀ ਹੈ। ਇਸ ‘ਚ ਮੰਗ ਕੀਤੀ ਹੈ ਕਿ ਐਚ-1ਬੀ ਤੇ ਐਚ-4 ਵੀਜ਼ਾ ਨਾਲ ਸਬੰਧਤ ਨਵੇਂ ਆਦੇਸ਼ਾਂ ‘ਤੇ ਰੋਕ ਲਾਈ ਜਾਵੇ। -PTCNews

Related Post