ਕੈਨੇਡਾ ਦੇ ਇਸ ਸੂਬੇ 'ਚ ਪਾਰਿਤ ਹੋਇਆ ਦਸਤਾਰ ਦਿਵਸ ਸਬੰਧੀ ਐਕਟ

By  Jasmeet Singh June 16th 2022 06:54 PM -- Updated: June 16th 2022 07:40 PM

ਅੰਮ੍ਰਿਤਸਰ, 16 ਜੂਨ: ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵੱਲੋਂ ਦਸਤਾਰ ਦਿਵਸ ਐਕਟ ਪਾਸ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਪਾਸ ਹੋਏ ਇਸ ਐਕਟ ਅਨੁਸਾਰ ਹੁਣ ਕੈਨੇਡਾ ਦੇ ਮੈਨੀਟੋਬਾ ਸੂਬੇ ਵਿਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਇਆ ਕਰੇਗਾ। ਇਹ ਵੀ ਪੜ੍ਹੋ: ਵੱਕਾਰ ਦਾ ਸਵਾਲ ਬਣੀ ਸੰਗਰੂਰ ਲੋਕ ਸਭਾ ਸੀਟ, ਮੁੱਖ ਮੰਤਰੀ ਮਾਨ ਖੁਦ ਪ੍ਰਚਾਰ 'ਚ ਜੁਟੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹੈ ਅਤੇ ਅੱਜ ਪੂਰੀ ਦੁਨੀਆਂ ਵਿਚ ਵੱਸੇ ਸਿੱਖ ਦਸਤਾਰਾਂ ਸਜ਼ਾ ਕੇ ਸਿੱਖ ਪਛਾਣ ਨੂੰ ਉੱਚਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਚ ਸਰਕਾਰੀ ਤੌਰ ’ਤੇ ਦਸਤਾਰ ਨੂੰ ਮਾਣ-ਸਤਿਕਾਰ ਮਿਲਣਾ ਖੁਸ਼ੀ ਤੇ ਤਸੱਲੀ ਵਾਲੀ ਗੱਲ ਹੈ। ਅਜਿਹਾ ਵਿਸ਼ਵ ਪੱਧਰ ’ਤੇ ਵਸੇ ਸਿੱਖਾਂ ਦੇ ਯਤਨਾਂ ਅਤੇ ਉਨ੍ਹਾਂ ਦੀਆਂ ਵਿਸ਼ਵੀ ਪ੍ਰਾਪਤੀਆਂ ਸਦਕਾ ਹੀ ਸੰਭਵ ਹੋ ਰਿਹਾ ਹੈ। ਐਡਵੋਕੇਟ ਧਾਮੀ ਨੇ ਮੈਨੀਟੋਬਾ ਸੂਬੇ ਦੀ ਸਰਕਾਰ ਦਾ ਧੰਨਵਾਦ ਕੀਤਾ ਅਤੇ ਸਿੱਖਾਂ ਨੂੰ ਮੁਬਾਰਕਬਾਦ ਦਿੱਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਾਨ੍ਹਪੁਰ ਵਿਖੇ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਦਾ ਸਵਾਗਤ ਕਰਦਿਆਂ ਇਸ ਕਰੂਰਕਾਰੇ ਦੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਇਹ ਵੀ ਪੜ੍ਹੋ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਝਟਕਾ, ਸ਼ਾਮਲਾਟ ਜ਼ਮੀਨ 'ਤੇ ਕਬਜ਼ੇ ਨੂੰ ਲੈ ਕੇ ਮਿਲਿਆ ਸਟੇਅ ਉਨ੍ਹਾਂ ਕਿਹਾ ਕਿ 1984 ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਜਿਸ ਦੇ ਦੋਸ਼ੀ ਅਜੇ ਤੀਕ ਸਜ਼ਾਵਾਂ ਤੋਂ ਪਰ੍ਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿੰਨਾ ਚਿਰ ਹਰ ਦੋਸ਼ੀ ਨੂੰ ਮਿਸਾਲੀ ਸਜ਼ਾਵਾਂ ਨਹੀਂ ਮਿਲਦੀਆਂ, ਓਨਾ ਚਿਰ ਪੀੜਤ ਸਿੱਖਾਂ ਹਿਰਦੇ ਸ਼ਾਂਤ ਨਹੀਂ ਹੋਣਗੇ। -PTC News

Related Post