ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 6 ਜ਼ਖਮੀ

By  Jashan A July 15th 2019 01:17 PM

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 6 ਜ਼ਖਮੀ,ਅੰਕਾਰਾ: ਤੁਰਕੀ ਦੇ ਸੂਬੇ ਗਿਰੇਸਨ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 6 ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਇਥੇ ਇੱਕ ਮਿੰਨੀ ਬੱਸ ਹਾਦਸੇ ਦੀ ਸ਼ਿਕਾਰ ਹੋ ਗਈ।

ਦੁਰਘਟਨਾ ਦੇ ਕਾਰਨਾਂ ਬਾਰੇ ਅਜੇ ਪਤਾ ਨਹੀਂ ਲੱਗਾ।ਜ਼ਖਮੀਆਂ ਨੂੰ ਮੈਡੀਕਲ ਸਹਾਇਤਾ ਦਿੱਤੀ ਗਈ ਹੈ, ਉਨ੍ਹਾਂ ਦੀ ਤਾਜਾ ਸਥਿਤੀ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ।

ਹੋਰ ਪੜ੍ਹੋ:ਮਮਦੋਟ: ਨਸ਼ੇ ਦੀ ਓਵਰਡੋਜ਼ ਨਾਲ 26 ਸਾਲਾ ਨੌਜਵਾਨ ਦੀ ਹੋਈ ਮੌਤ

ਉਥੇ ਹੀ ਘਟਨਾ ਸਥਾਨ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post