ਯੂਪੀ 'ਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਵਾਲੇ 2 ਲੋਕ ਗ੍ਰਿਫ਼ਤਾਰ 

By  Shanker Badra June 21st 2021 07:08 PM

ਯੂਪੀ : ਉੱਤਰ ਪ੍ਰਦੇਸ਼ ਦੀ ਪੁਲਿਸ ਨੇ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਲਗਭਗ ਇਕ ਹਜ਼ਾਰ ਤੋਂ ਵੱਧ ਲੋਕਾਂ ਦਾ ਜ਼ਬਰਦਸਤੀਧਰਮ ਪਰਿਵਰਤਨ ਕਰਵਾ ਕੇ ਇਸਲਾਮ ਅਪਨਾਉਣ ਦਾ ਦੋਸ਼ ਹੈ। ਫੜੇ ਗਏ ਦੋਸ਼ੀ ਉਮਰ ਗੌਤਮ ਅਤੇ ਜਹਾਂਗੀਰ ਕਾਜ਼ਮੀ ਦਿੱਲੀ ਦੇ ਜਾਮੀਆ ਨਗਰ ਦੇ ਵਸਨੀਕ ਹਨ।

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਘਰ ਬੈਠੇ ਇੰਝ ਬਣਾਓ ਰਾਸ਼ਨ ਕਾਰਡ

ਯੂਪੀ 'ਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਵਾਲੇ 2 ਲੋਕ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਦੇ ਏਡੀਜੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ 2 ਜੂਨ ਨੂੰ ਡਾਸਨਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਮੁਲਜ਼ਮ ਜ਼ਬਰਦਸਤੀ ਲੋਕਾਂ ਦਾ ਧਰਮ ਪਰਿਵਰਤਨ ਕਰਵਾਉਂਦੇ ਸੀ। ਇਸ ਕੇਸ ਵਿੱਚ ਗ੍ਰਿਫਤਾਰ ਇੱਕ ਮੁਲਜ਼ਮ ਉਮਰ ਗੌਤਮ ਪਹਿਲਾਂ ਹਿੰਦੂ ਸੀ ਪਰ ਬਾਅਦ ਵਿੱਚ ਧਰਮ ਪਰਿਵਰਤਨ ਦੇ ਜ਼ਰੀਏ ਮੁਸਲਮਾਨ ਬਣ ਗਿਆ। ਪੁਲਿਸ ਜਾਂਚ ਵਿਚ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਹ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਤੋਂ ਪੈਸੇ ਲੈ ਕੇ ਲੋਕਾਂ ਨੂੰ ਧਰਮ ਪਰਿਵਰਤਨ ਕਰਵਾਉਂਦੇ ਸੀ।

ਯੂਪੀ 'ਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਵਾਲੇ 2 ਲੋਕ ਗ੍ਰਿਫ਼ਤਾਰ

ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਕਰਵਾਇਆ ਧਰਮ ਪਰਿਵਰਤਨ

ਪੁਲਿਸ ਅਨੁਸਾਰ ਮੁਲਜ਼ਮਾਂ ਨੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਲੋਕਾਂ ਦਾ ਧਰਮ ਪਰਿਵਰਤਨ ਕਰਵਾਇਆ ਹੈ। ਇਨ੍ਹਾਂ ਵਿੱਚ ਕਾਨਪੁਰ, ਮਥੁਰਾ, ਨੋਇਡਾ ਅਤੇ ਵਾਰਾਣਸੀ ਸਮੇਤ ਕੁਝ ਹੋਰ ਜ਼ਿਲ੍ਹੇ ਸ਼ਾਮਲ ਹਨ। ਕੁਮਾਰ ਨੇ ਦੱਸਿਆ ਕਿ ਇਹ ਦੋਵੇਂ ਲੋਕ ਗਰੀਬ ਪਰਿਵਾਰਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਨਾਲ ਨਾਲ ਵੱਖਰੇ-ਵੱਖਰੇ ਵਿਅਕਤੀਆਂ ਨੂੰ ਵੀ ਨਿਸ਼ਾਨਾ ਬਣਾਉਂਦੇ ਸਨ। ਮੁਲਜ਼ਮਾਂ ਨੇ ਗੂੰਗੀਆਂ -ਬੋਲੀਆਂ ਔਰਤਾਂ ਦਾਧਰਮ ਪਰਿਵਰਤਨ ਕਰਵਾ ਕੇ ਅਤੇ ਫਿਰ ਵਿਆਹ ਕਰਵਾਉਣ ਦੀ ਗੱਲ ਵੀ ਕਬੂਲੀ ਹੈ। ਨੋਇਡਾ ਵਿੱਚ ਗੂੰਗੇ -ਬੋਲ਼ੇ ਸਕੂਲ ਦੇ ਡੇਢ ਦਰਜਨ ਬੱਚਿਆਂ ਦਾ ਮੁਲਜ਼ਮਾਂ ਨੇ ਧਰਮ ਪਰਿਵਰਤਨ ਕਰਵਾਇਆ ਸੀ। ਪੁਲਿਸ ਦੇ ਅਨੁਸਾਰ ਪੈਸੇ ਅਤੇ ਵਿੱਤੀ ਸਥਿਰਤਾ ਦਾ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾਇਆ ਜਾਂਦਾ ਸੀ।

ਯੂਪੀ 'ਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਵਾਲੇ 2 ਲੋਕ ਗ੍ਰਿਫ਼ਤਾਰ

ਹਰ ਸਾਲ ਕਰੀਬ 300 ਲੋਕਾਂ ਦਾ ਧਰਮ ਪਰਿਵਰਤਨ

ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਲਖਨਊ ਵਿੱਚ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਦੇ ਜਾਮੀਆ ਨਗਰ ਵਿੱਚ ਸਥਿਤ ਆਈਡੀਸੀ ਇਸਲਾਮਿਕ ਦਾਵਾ ਸੈਂਟਰ ਦੇ ਚੇਅਰਮੈਨ ਦਾ ਨਾਮ ਵੀ ਐਫਆਈਆਰ ਵਿੱਚ ਸ਼ਾਮਲ ਹੈ। ਪੁਲਿਸ ਅਨੁਸਾਰ ਇਸ ਕੇਂਦਰ ਵਿੱਚ ਤਕਰੀਬਨ ਦੋ ਸਾਲਾਂ ਤੋਂ ਧਰਮ ਪਰਿਵਰਤਨ ਦਾ ਕੰਮ ਚੱਲ ਰਿਹਾ ਸੀ ਅਤੇ ਹਰ ਸਾਲ ਕਰੀਬ 300 ਵਿਅਕਤੀਆਂ ਦਾ ਧਰਮ ਪਰਿਵਰਤਨ ਕੀਤਾ ਜਾਂਦਾ ਸੀ।

ਯੂਪੀ 'ਚ ਇੱਕ ਹਜ਼ਾਰ ਤੋਂ ਵੱਧ ਲੋਕਾਂ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਉਣ ਵਾਲੇ 2 ਲੋਕ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਹੁਣ ਬਿਨਾਂ ਟੈਸਟ ਦਿੱਤੇ ਹੀ ਬਣ ਜਾਵੇਗਾ ਤੁਹਾਡਾ ਡਰਾਈਵਿੰਗ ਲਾਇਸੈਂਸ , 1 ਜੁਲਾਈ ਲਾਗੂ ਹੋਣਗੇ ਨਵੇਂ ਨਿਯਮ   

ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਜੁਟੀ ਪੁਲਿਸ

ਦੱਸਿਆ ਜਾ ਰਿਹਾ ਹੈ ਕਿ ਏਟੀਐਸ ਵੱਲੋਂ ਲੰਮੇ ਸਮੇਂ ਤੋਂ ਇਸ ਨੈਟਵਰਕ ਦੀ ਨਿਗਰਾਨੀ ਕੀਤੀ ਜਾ ਰਹੀ ਸੀ। ਪੁਲਿਸ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ ਤਾਂ ਜੋ ਗਿਰੋਹ ਦੇ ਹੋਰ ਲੋਕਾਂ ਬਾਰੇ ਜਾਣਕਾਰੀ ਮਿਲ ਸਕੇ ਅਤੇ ਪੁਲਿਸ ਉਨ੍ਹਾਂ ਤੱਕ ਪਹੁੰਚ ਸਕੇ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਇਸ ਰੈਕੇਟ ਵਿਚ ਫਸ ਗਏ ਸਨ।

-PTCNews

Related Post