ਲਖੀਮਪੁਰ ਹਿੰਸਾ ਮਾਮਲਾ: ਚਾਰ ਦਿਨਾਂ ਬਾਅਦ UP ਪੁਲਿਸ ਨੇ ਦੋ ਲੋਕ ਕੀਤੇ ਗ੍ਰਿਫ਼ਤਾਰ

By  Riya Bawa October 7th 2021 04:50 PM -- Updated: October 7th 2021 05:14 PM

Lakhimpur Kheri case: ਲਖੀਮਪੁਰ ਹਿੰਸਾ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਲਵ ਕੁਸ਼ ਅਤੇ ਆਸ਼ੀਸ਼ ਪਾਂਡੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਦੋਵੇਂ ਆਸ਼ੀਸ਼ ਮਿਸ਼ਰਾ ਦੇ ਸਾਥੀ ਦੱਸੇ ਜਾਂਦੇ ਹਨ। ਕਿਹਾ ਜਾ ਰਿਹਾ ਹੈ ਕਿ ਇਸ ਤੋਂ ਇਲਾਵਾ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਲਖੀਮਪੁਰ ਵਿੱਚ ਹੋਈ ਹਿੰਸਾ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 4 ਦੀ ਕਾਰ ਚੜ੍ਹਣ ਕਾਰਨ ਮੌਤ ਹੋ ਗਈ ਹੈ ਜਦਕਿ ਬਾਕੀਆਂ ਦੀ ਹੰਗਾਮੇ ਵਿੱਚ ਮੌਤ ਹੋ ਗਈ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ ਜਦੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਉਨ੍ਹਾਂ 'ਤੇ ਕਾਰ ਚੜ੍ਹਾਈ।

ਇਸ ਤੋਂ ਬਾਅਦ, ਨਾ ਸਿਰਫ ਰਾਜ ਵਿੱਚ, ਬਲਕਿ ਪੂਰੇ ਦੇਸ਼ ਵਿੱਚ ਹੰਗਾਮਾ ਹੈ। ਦੱਸ ਦਈਏ ਕਿ ਦੂਜੇ ਪਾਸੇ ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਮਾਮਲੇ 'ਤੇ ਯੂਪੀ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਇਹ ਰਿਪੋਰਟ ਰਾਜ ਸਰਕਾਰ ਨੂੰ ਭਲਕੇ ਦਿੱਤੀ ਜਾਣੀ ਹੈ।

-PTC News

Related Post