ਜਗਰਾਓਂ 'ਚ 2 ASI ਨੂੰ ਗੋਲੀਆਂ ਮਾਰਨ ਵਾਲਿਆਂ ਦੀ ਹੋਈ ਪਛਾਣ,ਪੁਲਿਸ ਵੱਲੋਂ ਜਾਰੀ ਤਸਵੀਰਾਂ

By  Jagroop Kaur May 16th 2021 04:16 PM -- Updated: May 16th 2021 04:17 PM

ਜਗਰਾਓਂ ਦੀ ਦਾਣਾ ਮੰਡੀ 'ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਦੋ ਪੁਲਿਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਇੱਕ ਹੋਰ ਮੁਲਾਜ਼ਮ ਦੀ ਮਸਾਂ ਹੀ ਜਾਨ ਬਚੀ। ਦਰਅਸਲ ਇਹ ਤਿੰਨੇ ਮੁਲਾਜ਼ਮ ਸੀਆਈਏ ਸਟਾਫ ਦੇ ਸੀ ਤੇ ਕਿਸੇ ਕੇਸ ਦੀ ਤਫਤੀਸ਼ ਕਰਦੇ ਹੋਏ ਦਾਣਾ ਮੰਡੀ ਪਹੁੰਚੇ ਸੀ। ਹੁਣ ਇਸ ਕੇਸ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਹੈ। ਲੁਧਿਆਣਾ ਦਿਹਾਤੀ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਇਨ੍ਹਾਂ ਦੀਆਂ ਤਸਵੀਰਾਂ ਵੀ ਜਾਰੀ ਕਰ ਦਿੱਤੀਆਂ ਹਨ।ਦੋ ਥਾਣੇਦਾਰਾਂ ਦਾ ਕਤਲ ਕਰਨ ਵਾਲਿਆਂ ਦੀ ਸ਼ਨਾਖਤ, ਪੁਲਿਸ ਨੇ ਜਾਰੀ ਕੀਤੀਆਂ ਤਸਵੀਰਾਂ

Read More : ਜਲੰਧਰ ‘ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ ‘ਚ ਦੱਸੀ ਮੌਤ…

ਮੁਲਜ਼ਮਾਂ ਦੀ ਪਛਾਣ ਜੈਪਾਲ ਭੁੱਲਰ ਵਾਸੀ ਦਸ਼ਮੇਸ਼ ਨਗਰ, ਫਿਰੋਜ਼ਪੁਰ, ਬਲਜਿੰਦਰ ਸਿੰਘ ਉਰਫ ਬੱਬੀ ਵਾਸੀ ਵੀਪੀਓ ਮਹੱਲਾ ਖੁਰਦ ਮੋਗਾ, ਜਸਪ੍ਰੀਤ ਸਿੰਘ ਵਾਸੀ ਸੈਕਟਰ 14, ਸਿਵਲ ਹਸਪਤਾਲ ਰੋਡ, ਖਰੜ ਤੇ ਦਰਸ਼ਨ ਸਿੰਘ ਵਾਸੀ ਪਿੰਡ ਸਾਹੌਲੀ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮਾਂ ਖਿਲਾਫ IPC ਦੀ ਧਾਰਾ 302,307, 353, 186, 34 ਤੇ ਅਸਲਾ ਐਕਟ ਦੀ ਧਾਰਾ 25, 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Read more : ਬਟਾਲਾ ‘ਚ ਨਿਹੰਗਾਂ ਵਿਚਾਲੇ ਹੋਈ ਖੂਨੀ ਤਕਰਾਰ ,ਬਾਬਾ ਬੰਦਾ ਸਿੰਘ ਬਹਾਦਰ ਤਰਨਾ ਦਲ ਮੁੱਖੀ...

ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ ਤੇ ਉਸ ਦੇ ਦੋ ਹੋਰ ਸਾਥੀਆਂ ਦੀ ਇਸ ਮਾਮਲੇ 'ਚ ਸ਼ਮੂਲੀਅਤ ਦਾ ਪਤਾ ਲਗਾ ਲਿਆ ਹੈ। ਭਾਵੇਂ ਘਟਨਾ ਤੋਂ ਬਾਅਦ ਇਹ ਸ਼ੱਕ ਕੀਤਾ ਜਾ ਰਿਹਾ ਸੀ ਕਿ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਨ ਵਾਲੇ ਨਸ਼ਾ ਸਮਗਲਰ ਹੋ ਸਕਦੇ ਹਨ, ਪਰ ਦੇਰ ਰਾਤ ਪੁਲਿਸ ਵਲੋਂ ਇਸ ਮਾਮਲੇ 'ਚ ਦੋਸ਼ੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ, ਬੱਬੀ ਮੋਗਾ ਤੇ ਜੱਸੀ ਖਰੜ ਦਾ ਪਤਾ ਲਗਾਉਣ ਤੋਂ ਬਾਅਦ ਇਨ੍ਹਾਂ ਤਿੰਨਾਂ ਤੇ ਇਕ ਹੋਰ ਅਣਪਛਾਤੇ ਖ਼ਿਲਾਫ਼ ਥਾਣਾ ਸਿਟੀ ਜਗਰਾਉਂ 'ਚ ਕਤਲ ਤੇ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ। ਦੋ ਥਾਣੇਦਾਰਾਂ ਦਾ ਕਤਲ ਕਰਨ ਵਾਲਿਆਂ ਦੀ ਸ਼ਨਾਖਤ, ਪੁਲਿਸ ਨੇ ਜਾਰੀ ਕੀਤੀਆਂ ਤਸਵੀਰਾਂਪੁਲਿਸ ਵਲੋਂ ਇਹ ਮਾਮਲਾ, ਘਟਨਾ ਮੌਕੇ ਹਾਜ਼ਰ ਤੀਜੇ ਪੁਲਿਸ ਮੁਲਾਜ਼ਮ ਰਾਜਵਿੰਦਰ ਸਿੰਘ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ। ਉੱਥੇ ਹੀ, ਜਾਣਕਾਰੀ ਅਨੁਸਾਰ ਮਾਮਲੇ ਵਿਚ ਗੈਂਗਸਟਰ ਜੈਪਾਲ ਫਿਰੋਜ਼ਪੁਰੀਏ ਦੀ ਪੁਲੀਸ ਵਲੋਂ ਉਸ ਦੀ ਭਾਲ ਲਈ ਪੰਜਾਬ ਦੇ ਕਈ ਸ਼ਹਿਰਾਂ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ|

Related Post