ਸੋਨੀਪਤ 'ਚ ਤੇਜ਼ ਬਾਰਿਸ਼ ਨਾਲ ਡਿੱਗੀ ਸਕੂਲ ਦੀ ਛੱਤ, ਦੋ ਦਰਜਨ ਵਿਦਿਆਰਥੀ ਜ਼ਖਮੀ

By  Riya Bawa September 23rd 2021 06:20 PM -- Updated: September 23rd 2021 06:27 PM

ਸੋਨੀਪਤ: ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਇਸ ਨਾਲ ਬਹੁਤ ਹਾਦਸੇ ਵਿਉ ਵੱਧ ਰਹੇ ਹਨ। ਇਸ ਵਿਚਾਲੇ ਅਜਿਹਾ ਹੀ ਮਾਮਲਾ ਸੋਨੀਪਤ ਦੇ ਗਨੌਰ ਤੋਂ ਸਾਹਮਣੇ ਆਇਆ ਹੈ ਜਿਥੇ ਬਾਰਿਸ਼ ਨਾਲ ਜੀਵਨੰਦ ਸਕੂਲ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਲਗਪਗ 25 ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸਦੇ ਨਾਲ ਹੀ ਛੱਤ ਉੱਤੇ ਕੰਮ ਕਰ ਰਹੇ ਤਿੰਨ ਮਜ਼ਦੂਰ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਸਾਰੇ ਜ਼ਖਮੀ ਵਿਦਿਆਰਥੀਆਂ ਨੂੰ ਕਮਿਊਨਿਟੀ ਹਸਪਤਾਲ ਲਿਜਾਇਆ ਗਿਆ ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀਆਂ ਨੂੰ ਛੁੱਟੀ ਦੇ ਦਿੱਤੀ ਗਈ। ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖਮੀ ਵਿਦਿਆਰਥੀਆਂ ਨੂੰ ਖਾਨਪੁਰ ਪੀਜੀਆਈ ਰੈਫਰ ਕੀਤਾ ਗਿਆ। ਸੂਚਨਾ ਮਿਲਣ ਮਗਰੋਂ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਵਿੱਚ ਲਗ ਗਈ। ਇਸ ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਗਨੌਰ ਦੇ ਐਸਡੀਐਮ ਸੁਰੇਂਦਰ ਦੂਨ ਅਤੇ ਪੁਲਿਸ ਮੌਕੇ 'ਤੇ ਪਹੁੰਚੇ ਅਤੇ ਸਾਰੇ ਵਿਦਿਆਰਥੀਆਂ ਨੂੰ ਇਲਾਜ ਲਈ ਕਮਿਊਨਿਟੀ ਹਸਪਤਾਲ ਲਿਜਾਇਆ ਗਿਆ। -PTC News

Related Post