ਅੰਮ੍ਰਿਤਸਰ ਤੋਂ ਮੁੰਬਈ ਵਿਚਾਲੇ ਚੱਲਣ ਵਾਲੀਆਂ ਉਡਾਣਾਂ ਕੀਤੀਆਂ ਰੱਦ, ਜਾਣੋਂ ਕਿਉਂ

By  Shanker Badra May 25th 2020 04:12 PM

ਅੰਮ੍ਰਿਤਸਰ ਤੋਂ ਮੁੰਬਈ ਵਿਚਾਲੇ ਚੱਲਣ ਵਾਲੀਆਂ ਉਡਾਣਾਂ ਕੀਤੀਆਂ ਰੱਦ, ਜਾਣੋਂ ਕਿਉਂ:ਰਾਜਾਸਾਂਸੀ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਮੁੰਬਈ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ 1 ਜੂਨ ਤੱਕ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਤਕਨੀਕੀ ਕਾਰਨਾਂ ਕਰਕੇ ਸਰਕਰ ਵੱਲੋਂ ਇਨ੍ਹਾਂ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਵੱਡਾ ਝਟਕਾ ਲੱਗਾ ਹੈ।

ਦੇਸ਼ ਵਿੱਚ ਕੋਰੋਨਾ ਤੋਂ ਵੱਧ ਪ੍ਰਭਾਵਿਤ ਇਲਾਕਿਆ ਲਈ ਹਵਾਈ ਯਾਤਰਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਹਨ। ਜਿਸ ਕਰਕੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ ਤੋਂ ਮੁੰਬਈ ਲਈ ਘਰੇਲੂ ਉਡਾਣਾਂ ਰੱਦ ਕਰ ਦਿੱਤੀਆ ਹਨ।

ਦੱਸ ਦੇਈਏ ਕਿ ਅੱਜ ਦੋ ਮਹੀਨਿਆਂ ਬਾਅਦ ਹਵਾਈ ਉਡਾਣਾਂ ਦੀ ਸ਼ੁਰੂਆਤ ਹੋਈ ਸੀ ਪਰ ਇਸ ਦੇ ਬਾਵਜੂਦ ਇੰਡੀਗੋ ਏਅਰ ਲਾਈਨ ਅਤੇ ਸਪਾਈਸ ਜੈੱਟ ਦੀਆਂ ਦੋ ਉਡਾਣਾਂ ਰੱਦ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਉਡਾਣਾਂ ਇਕ ਜੂਨ ਤੋਂ ਮੁੜ ਸ਼ੁਰੂ ਹੋ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਹਵਾਈ ਸਫ਼ਰ ਕਰਨ ਵਾਲੇ ਮੁਸਾਫਰਾਂ ਲਈ ਕੁਝ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਅਨੁਸਾਰ ਮੂੰਹ 'ਤੇ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ। ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਆਪਣੇ ਆਪ ਨੂੰ ਸੈਨੀਟਾਈਜ਼ ਕਰਨਾ ਅਤੇ ਏਅਰਪੋਰਟ 'ਤੇ ਐਂਟਰੀ ਤੋਂ ਪਹਿਲਾਂ ਥਰਮਲ ਸਕ੍ਰੀਨਿੰਗ ਕਰਵਾਉਣੀ ਜ਼ਰੂਰੀ ਹੋਵੇਗੀ। ਮੁਸਾਫਰਾਂ ਦੇ ਫੋਨ 'ਤੇ ਆਰੋਗਿਆ ਸੇਤੂ ਐਪ ਡਾਊਨਲੋਡ ਹੋਣਾ ਚਾਹੀਦਾ ਹੈ ਉਸ ਦਾ ਸਟੇਟਸ ਦੇਖਣ ਤੋਂ ਬਾਅਦ ਹੀ ਉਨ੍ਹਾਂ ਨੂੰ ਐਂਟਰੀ ਕਰਨ ਦਿੱਤੀ ਜਾਵੇਗੀ।

-PTCNews

Related Post