ਸੜਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

By  Jagroop Kaur December 21st 2020 03:03 PM -- Updated: December 21st 2020 03:15 PM

ਬੀਤੀ ਦੇਰ ਰਾਤ ਹੁਸ਼ਿਆਰਪੁਰ ਭਰਵਾਈਂ ਰੋਡ ਤੇ ਹੋਏ ਭਿਆਨਕ ਸੜਕ ਹਾਦਸੇ ਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ ਮ੍ਰਿਤਕਾਂ ਦੀ ਪਹਿਚਾਣ ਰੋਹਿਤ ਸ਼ਰਮਾ ਵਾਸੀ ਰਵਿਦਾਸ ਨਗਰ ਆਦਮਵਾਲ ਹੁਸ਼ਿਆਰਪੁਰ ਅਤੇ ਪਵਨ ਕੁਮਾਰ ਵਾਸੀ ਸਲੇਰਨ ਹੁਸ਼ਿਆਰਪੁਰ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ਉਕਤ ਦੋਨੋਂ ਨੌਜਵਾਨ ਐਕਟਿਵਾ ਤੇ ਸਵਾਰ ਹੋ ਕੇ ਆਦਮਵਾਲ ਤੋਂ ਬੰਜਰਬਾਗ ਵੱਲ ਨੂੰ ਆ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਦੀ ਟਰਾਲੀ ਨਾਲ ਟੱਕਰ ਹੋ ਗਈ ਜਿਸ ਕਾਰਨ ਉਕਤ ਦੋਨੋਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ |ਉਨ੍ਹਾਂ ਦੱਸਿਆ ਕਿ ਪੁਲੀਸ ਨੇ ਟਰਾਲੀ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

 

Related Post