ਨਿਊਜ਼ੀਲੈਂਡ 'ਚ 2 ਮਸਜਿਦਾਂ ਵਿਖੇ ਅੰਨ੍ਹੇਵਾਹ ਗੋਲੀਬਾਰੀ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

By  Jashan A March 15th 2019 09:00 AM -- Updated: March 15th 2019 09:14 AM

ਨਿਊਜ਼ੀਲੈਂਡ ਦੇ ਕ੍ਰਾਈਸਟਚਰਚ 'ਚ 2 ਮਸਜਿਦਾਂ ਵਿਖੇ ਅੰਨ੍ਹੇਵਾਹ ਗੋਲੀਬਾਰੀ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ,ਨਿਊਜ਼ੀਲੈਂਡ ਦੀ ਦੀਆਂ 2 ਮਸਜਿਦਾਂ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਕਈ ਲੋਕਾਂ ਦੇ ਜ਼ਖਮੀ ਅਤੇ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।ਮੀਡੀਆ ਦੇ ਹਵਾਲੇ ਤੋਂ ਖਬਰਾਂ ਆ ਰਹੀਆਂ ਹਨ ਕਿ ਇਸ ਹਾਦਸੇ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ ਹੈ।

ਪੁਲਿਸ ਕਮਿਸ਼ਨਰ ਮਾਈਕ ਬੁਸ਼ ਦੇ ਮੁਤਾਬਕ ਸ਼ਹਿਰ ਦੇ ਸਾਰੇ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਪੁਲਿਸ ਨੇ ਇਲਾਕੇ 'ਚ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ।ਉਹਨਾਂ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

-PTC News

Related Post