ਅਫ਼ਗਾਨਿਸਤਾਨ ਤੋਂ ਭਾਰਤ ਪਰਤੇ 146 ਲੋਕਾਂ 'ਚੋਂ 2 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

By  Shanker Badra August 23rd 2021 04:00 PM

ਨਵੀਂ ਦਿੱਲੀ : ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਭਾਰਤੀ ਹਵਾਈ ਸੈਨਾ ਕਾਬੁਲ ਤੋਂ ਭਾਰਤੀ ਨਾਗਰਿਕਾਂ ਲਈ ਇੱਕ ਬਚਾਅ ਕਾਰਜ ਚਲਾ ਰਹੀ ਹੈ। ਭਾਰਤੀ ਫੌਜ ਦੇ 2 ਜਹਾਜ਼ ਹਰ ਰੋਜ਼ ਭਾਰਤੀਆਂ ਨੂੰ ਲੈ ਕੇ ਭਾਰਤ ਆ ਰਹੇ ਹਨ। ਦੂਜੇ ਪਾਸੇ ਅਫਗਾਨਿਸਤਾਨ ਤੋਂ ਭਾਰਤ ਪਰਤੇ 146 ਲੋਕਾਂ ਵਿੱਚੋਂ ਅੱਜ 2 ਲੋਕਾਂ ਦੀ ਕੋਰੋਨਾ ਵਾਇਰਸ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਅਫ਼ਗਾਨਿਸਤਾਨ ਤੋਂ ਭਾਰਤ ਆਏ 146 ਲੋਕਾਂ ਵਿੱਚੋਂ 2 ਲੋਕਾਂ ਦੀ ਰਿਪੋਰਟ ਸਕਾਰਾਤਮਕ ਆਉਣ ਤੋਂ ਬਾਅਦ ਹੁਣ ਇਹ ਵੇਖਿਆ ਜਾ ਰਿਹਾ ਹੈ ਕਿ ਇਹ ਲੋਕ ਹੋਰ ਕਿਸ ਦੇ ਸੰਪਰਕ ਵਿੱਚ ਆਏ ਹਨ ਅਤੇ ਬਾਕੀ ਸਾਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਅਫ਼ਗਾਨਿਸਤਾਨ ਤੋਂ ਭਾਰਤ ਪਰਤੇ 146 ਲੋਕਾਂ 'ਚੋਂ 2 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਇਸ ਮਾਮਲੇ ਵਿੱਚ ਦਿੱਲੀ ਸਰਕਾਰ ਦੇ ਨੋਡਲ ਅਫਸਰ ਰਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੋ ਵੀ ਕਾਬੁਲ ਤੋਂ ਭਾਰਤ ਆ ਰਿਹਾ ਹੈ, ਅਸੀਂ ਕੋਰੋਨਾ ਜਾਂਚ ਕਰ ਰਹੇ ਹਾਂ। ਕੱਲ੍ਹ ਆਏ 146 ਲੋਕਾਂ ਵਿੱਚੋਂ 2 ਲੋਕਾਂ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਪਾਈ ਗਈ ਹੈ। ਅਸੀਂ ਸਾਰਿਆਂ ਨੂੰ ਸੂਚਿਤ ਕੀਤਾ ਹੈ ਅਤੇ ਇਕਾਂਤਵਾਸ 'ਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ 2 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਅਸੀਂ ਉਨ੍ਹਾਂ 'ਤੇ ਨਜ਼ਰ ਰੱਖ ਰਹੇ ਹਾਂ। ਦੋਵੇਂ ਲੋਕ ਡਾਕਟਰਾਂ ਦੀ ਨਿਗਰਾਨੀ ਹੇਠ ਹਨ।

ਅਫ਼ਗਾਨਿਸਤਾਨ ਤੋਂ ਭਾਰਤ ਪਰਤੇ 146 ਲੋਕਾਂ 'ਚੋਂ 2 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਦੱਸ ਦਈਏ ਕਿ ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ -19 ਦੇ 25,072 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤਾਂ ਦੀ ਗਿਣਤੀ ਵਧ ਕੇ 3,24,49,306 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 3,33,924 ਰਹਿ ਗਈ ਹੈ, ਜੋ ਕਿ ਕੁੱਲ ਮਾਮਲਿਆਂ ਦਾ 1.03 ਫੀਸਦੀ ਹੈ। ਲਗਭਗ 160 ਦਿਨਾਂ ਬਾਅਦ ਇਲਾਜ ਅਧੀਨ ਮਰੀਜ਼ਾਂ ਦੀ ਸਭ ਤੋਂ ਘੱਟ ਗਿਣਤੀ ਦਰਜ ਕੀਤੀ ਗਈ ਹੈ।

ਅਫ਼ਗਾਨਿਸਤਾਨ ਤੋਂ ਭਾਰਤ ਪਰਤੇ 146 ਲੋਕਾਂ 'ਚੋਂ 2 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਸੋਮਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਸੰਕਰਮਣ ਨਾਲ 389 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,34,756 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ ਕੁੱਲ 19,474 ਦੀ ਕਮੀ ਆਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.63 ਫੀਸਦੀ ਹੈ।

-PTCNews

Related Post