ਦੋ ਕਾਰਾਂ ਵਿਚਾਲੇ ਭਿਆਨਕ ਟੱਕਰ, 2 ਲੋਕਾਂ ਦੀ ਹੋਈ ਮੌਤ

By  Jashan A February 9th 2020 12:05 PM

ਕੋਲਕਾਤਾ: ਪੱਛਮੀ ਬੰਗਾਲ ਦੇ ਬੀਰਮੂਭ ਜ਼ਿਲ੍ਹੇ 'ਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਲੋਕ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਸਵੇਰੇ ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਇਸ ਘਟਨਾ ਤੋਂ ਮਗਰੋਂ ਸਥਾਨਕ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਹੋਰ ਪੜ੍ਹੋ: ਮਹਾਰਾਸ਼ਟਰ ਦੇ ਮੁੰਬਰਾ ਸਥਿਤ ਇਕ ਗੋਦਾਮ 'ਚ ਲੱਗੀ ਭਿਆਨਕ ਅੱਗ https://twitter.com/ANI/status/1226364127339147264?s=20 ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਦੇਸ਼ ਭਰ 'ਚ ਸੜਕੀ ਹਾਦਸਿਆਂ ਦਾ ਆਏ ਦਿਨ ਵਾਪਰਨਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਹਨਾਂ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਹੀ ਲੋਕ ਮੌਤ ਦੇ ਘਾਟ ਉਤਰ ਚੁੱਕੇ ਹਨ। -PTC News

Related Post