ਹੈਰੋਇਨ ਸਣੇ ਦੋ ਤਸਕਰ ਗ੍ਰਿਫ਼ਤਾਰ, ਮਾਮਲਾ ਦਰਜ

By  Ravinder Singh July 15th 2022 06:25 PM

ਲੁਧਿਆਣਾ : ਪੰਜਾਬ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਐੱਸਟੀਐੱਫ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਲੁਧਿਆਣਾ ਦੇ ਕੋਟ ਮੰਗਲ ਸਿੰਘ ਇਲਾਕੇ ਵਿੱਚੋਂ ਕਾਰ ਉਤੇ ਸਵਾਰ ਜਾ ਰਹੇ ਦੋ ਨਸ਼ਾ ਸਮੱਗਲਰਾਂ ਦੀ ਤਲਾਸ਼ੀ ਲੈਣ ਦੌਰਾਨ 650 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਹੈਰੋਇਨ ਸਣੇ ਦੋ ਤਸਕਰ ਗ੍ਰਿਫ਼ਤਾਰ, ਮਾਮਲਾ ਦਰਜਐੱਸਟੀਐੱਫ ਇੰਚਾਰਜ ਹਰਬੰਸ ਸਿੰਘ ਮੁਤਾਬਕ ਨਸ਼ਾ ਤਸਕਰਾਂ ਦੀ ਪਛਾਣ ਰਜਤ ਅਰੋੜਾ ਤੇ ਅਜੇਪਾਲ ਹੈ। ਮੁਲਜ਼ਮਾਂ ਉਤੇ ਪਹਿਲਾਂ ਵੀ ਕਈ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਐਸਟੀਐਫ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਮੁਲਜ਼ਮਾਂ ਕੋਲੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

ਹੈਰੋਇਨ ਸਣੇ ਦੋ ਤਸਕਰ ਗ੍ਰਿਫ਼ਤਾਰ, ਮਾਮਲਾ ਦਰਜਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਪੁਲਿਸ ਇਕ ਹਫਤੇ ਵਿੱਚ 148 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਮੁੰਬਈ ਦੇ ਨ੍ਹਾਵਾ ਸ਼ੇਵਾ ਬੰਦਰਗਾਹ 'ਤੇ ਇੱਕ ਕੰਟੇਨਰ ਤੋਂ ਲਗਭਗ 73 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਹੈਰੋਇਨ ਸਣੇ ਦੋ ਤਸਕਰ ਗ੍ਰਿਫ਼ਤਾਰ, ਮਾਮਲਾ ਦਰਜਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਯੂਏਈ ਤੋਂ ਹੈਰੋਇਨ ਦੀ ਤਸਕਰੀ ਦੇ ਸਬੰਧ ਵਿੱਚ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਪੰਜਾਬ ਪੁਲਿਸ ਅਤੇ ਮਹਾਰਾਸ਼ਟਰ ਪੁਲਿਸ ਦੀਆਂ ਟੀਮਾਂ ਦੁਆਰਾ ਸਾਂਝੇ ਤੌਰ 'ਤੇ ਕੀਤੀ ਗਈ ਸੀ। ਡੀਜੀਪੀ ਨੇ ਦੱਸਿਆ ਹੈ ਕਿ ਬੀਤੇ ਦਿਨੀ ਗੁਜਰਾਤ ਤੋਂ 75 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਡੀਜੀਪੀ ਦਾ ਕਹਿਣਾ ਹੈ ਕਿ ਇਕ ਹਫਤੇ ਵਿੱਚ ਪੁਲਿਸ ਨੇ 148 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਇਹ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਹੈ।

ਇਹ ਵੀ ਪੜ੍ਹੋ : ਰਾਜਪਾਲ ਚੰਡੀਗੜ੍ਹ ਦੇ ਮੁੱਦੇ 'ਤੇ CM ਨੂੰ ਪੰਜਾਬ ਦੇ ਹੱਕ ਸਰੰਡਰ ਕਰਨ ਬਾਰੇ ਆਪਣਾ ਬਿਆਨ ਵਾਪਸ ਲੈਣ ਦੀ ਹਦਾਇਤ ਦੇਣ : ਅਕਾਲੀ ਦਲ

Related Post